ਸਿਹਤ ਮੰਤਰੀ ਨੇ ਕੀਤਾ ਸਿਵਲ ਹਸਪਤਾਲ ਦੌਰਾ

ਸਿਵਲ ਹਸਪਾਤਲ ਅੰਮ੍ਰਿਤਸਰ ਵਿਖੇ ਯੋਗ ਸੈਂਟਰ ਦਾ ਉਦਘਾਟਨ ਕਰਦੇ ਹੋਏ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ। ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਸ੍ਰ ਗੁਰਜੀਤ ਸਿੰਘ ਔਜਲਾ।

ਅੰਮ੍ਰਿਤਸਰ (ਕੁਲਜੀਤ ਸਿੰਘ) : ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਅੱਜ ਸ੍ਰੀ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਪੰਜਾਬ ਨੇ ਸਥਾਨਕ ਸਿਵਲ ਹਸਪਤਾਲ ਦੇ ਲੇਬਰ ਰੂਮ, ਡਰੱਗ ਹਾਊਸ ਅਤੇ ਹਸਪਤਾਲ ਵਿਖੇ ਬਣੀਆਂ ਵਾਰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸਿਵਲ ਹਸਪਤਾਲ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਪੁਛਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਨਣ ਦੀ ਕੋਸ਼ਿਸ਼ ਕੀਤੀ। ਸਿਹਤ ਮੰਤਰੀ ਨੇ ਖੁਸ਼ੀ ਦਾ ਇਜ਼ਹਾਰ ਪ੍ਰਗਟ ਕਰਦਿਆਂ ਕਿਹਾ ਕਿ ਇਹ ਹਸਪਤਾਲ ਵਿੱਚ ਮਰੀਜਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸੁਵਿਧਾਵਾਂ ਮਿਲ ਰਹੀਆਂ ਹਨ। ਇਸ ਉਪਰੰਤ ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਵਿਖੇ ਯੋਗਾ ਅਤੇ ਧਿਆਨ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਾ: ਅਮਰਜੀਤ ਸਿੰਘ ਬਸਰਾ ਜਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਨੇ ਦੱਸਿਆ ਕਿ ਇਸ ਯੋਗ ਤੇ ਧਿਆਨ ਸੈਂਟਰ ਵਿੱਚ ਲੋਕਾਂ ਨੂੰ ਯੋਗ ਸਿਖਾਇਆ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਸਿਵਲ ਹਸਪਾਤਲ ਵਿੱਚ ਆਉਣ ਵਾਲੇ ਮਰੀਜਾਂ ਨੂੰ ਯੋਗ ਵੀ ਕਰਵਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰ ਗਰਜੀਤ ਸਿੰਘ ਔਜਲਾ, ਮੈਂਬਰ ਪਾਰਲੀਮੈਂਟ, ਸ੍ਰੀ ਸੁਨੀਲ ਦੱਤੀ ਵਿਧਾਇਕ, ਡਾ: ਨਰਿੰਦਰ ਕੌਰ ਸਿਵਲ ਸਰਜਨ, ਡਾ: ਚਰਨਜੀ ਸਿੰਘ, ਡਾ: ਰਣਧੀਰ ਸਿੰਘ ਅਤੇ ਡਾ: ਵਿਵੇਕ ਸ਼ੋਰੀ ਵੀ ਹਾਜ਼ਰ ਸਨ।

Comments

comments

Share This Post

RedditYahooBloggerMyspace