‘ਨਾਨਕ ਸ਼ਾਹ ਫਕੀਰ’ ‘ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਬੁਲਾਈ ਪੰਜ ਜਥੇਦਾਰਾਂ ਦੀ ਮੀਟਿੰਗ

ਅੰਮ੍ਰਿਤਸਰ  : ਸੁਪਰੀਮ ਕੋਰਟ ਵਲੋਂ ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ‘ਤੇ ਫੈਸਲਾ ਸੁਨਾਉਣ ਤੋਂ ਬਾਅਦ ਇਹ ਮਾਮਲਾ ਹੋਰ ਵੀ ਭੱਖ ਗਿਆ ਹੈ। ਜਿਸ ਦੇ ਚੱਲਦੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ 12 ਅਪ੍ਰੈਲ (ਵੀਰਵਾਰ) ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਬੁਲਾਈ ਹੈ। ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਇਸ ਸੰਬੰਧੀ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ‘ਤੇ ਬਣਾਈ ਗਈ ਫਿਲਮ ‘ਨਾਨਕ ਸ਼ਾਹ ਫਕੀਰ’ ‘ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਰੋਕ ਲਗਾ ਦਿੱਤੀ ਸੀ। ਫਿਲਮ ਦੇ ਨਿਰਮਾਤਾ ਹਰਿੰਦਰ ਐੱਸ. ਸਿੱਕਾ ਵਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਇਸ ਫਿਲਮ ਦੀ ਰਿਲੀਜ਼ ਦੀ ਇਜਾਜ਼ਤ ਲੈ ਲਈ ਗਈ ਹੈ।

Comments

comments

Share This Post

RedditYahooBloggerMyspace