ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਗੋਲੀ ਲੱਗਣ ਨਾਲ ਮੌਤ

ਚੀਮਾਂ ਮੰਡੀ (ਜਗਸੀਰ) : ਇਥੋਂ ਨੇੜਲੇ ਪਿੰਡ ਝਾੜੋਂ (ਸੰਗਰੂਰ) ਦੇ ਗੁਰਦੁਆਰਾ ਬਾਬਾ ਗੁਲਾਬ ਸਿੰਘ ਦੇ ਗ੍ਰੰਥੀ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੀ ਹੋ ਗਈ ਜਿਸਦੀ ਲਾਸ਼ ਸ਼ੱਕੀ ਹਾਲਤ ਵਿੱਚ ਕਮਰੇ ਚੋਂ ਮਿਲੀ ਹੈ। ਜਾਣਕਾਰੀ ਅਨੁਸਾਰ ਜੱਗਾ ਸਿੰਘ ਸਪੁੱਤਰ ਲਾਲ ਸਿੰਘ ਵਾਸੀ ਝਾੜੋਂ ਜੋ ਕਿ ਲੰਮੇ ਸਮੇਂ ਤੋਂ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾ ਰਿਹਾ ਸੀ ਅਤੇ ਰੋਜਾਨਾਂ ਵਾਂਗ ਬੀਤੀ ਰਾਤ ਆਪਣੇ ਕਮਰੇ ਵਿੱਚ ਸੁੱਤਾ ਹੋਇਆ ਸੀ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਸਵੇਰ ਵੇਲੇ ਸਾਥੀ ਵਿਅਕਤੀ ਭੋਲਾ ਸਿੰਘ ਨੇ ਉਸ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਉਸ ਨੇ ਦਰਵਾਜ਼ਾ ਨਹੀਂ ਖੋਲਿਆ ਉਪਰੰਤ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਜਦੋਂ ਦਰਵਾਜ਼ਾ ਤੋੜ ਕੇ ਵੇਖਿਆ ਤਾਂ ਅੰਦਰ ਜੱਗਾ ਸਿੰਘ ਦੀ ਖੂਨ ਨਾਲ ਲੱਥਪਥ ਲਾਸ਼ ਪਈ ਸੀ ਅਤੇ ਕੋਲ ਪਿਸਟਲ ਪਿਆ ਸੀ। ਇਸ ਘਟਨਾ ਦਾ ਪਤਾ ਲਗਦਿਆਂ ਡੀ.ਐਸ.ਪੀ ਸੁਨਾਮ ਵਿਲੀਅਮ ਜੇਜੀ ਅਤੇ ਥਾਣਾ ਚੀਮਾਂ ਇੰਚਾਰਜ਼ ਸੁਰਜਣ ਸਿੰਘ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕੀਤੀ ਉਪਰੰਤ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਸਥਿਤੀ ਦਾ ਜ਼ਾਇਜਾ ਲੈਣ ਪਹੁੰਚੇ। ਐਸ.ਪੀ. ਹਰਮੀਤ ਸਿੰਘ ਹੁੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਮੌਤ ਗਲ ਵਿੱਚ ਗੋਲੀ ਲੱਗਣ ਨਾਲ ਹੋਈ ਹੈ ਅਤੇ ਉਸ ਦੇ ਕਮਰੇ ਵਿੱਚੋਂ ੪ ਦੇਸੀ ਪਿਸਤੌਲ ਵੀ ਬ੍ਰਾਮਦ ਹੋਏ ਹਨ, ਇਸ ਮਾਮਲੇ ਦੀ ਪੁਲਿਸ ਟੀਮ ਵੱਲੋਂ ਗਹਿਰਾਈ ਨਾਲ ਛਾਣਬੀਨ ਕੀਤੀ ਜਾ ਰਹੀ ਹੈ।

Comments

comments

Share This Post

RedditYahooBloggerMyspace