ਸੰਗਤ ਲਈ ਸ਼੍ਰੋਮਣੀ ਕਮੇਟੀ ਕਰੇਗੀ ਰਿਹਾਇਸ਼ ਦਾ ਵਿਸਥਾਰ: ਲੌਂਗੋਵਾਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਆਉਣ ਵਾਲੀ ਸੰਗਤ ਦੀ ਰਿਹਾਇਸ਼ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ੍ਰੀ ਦਰਬਾਰ ਸਾਹਿਬ ਨੇੜਲੇ ਪਾਪੜਾਂ ਵਾਲੇ ਬਾਜ਼ਾਰ ਵਿਚ ਛੇ ਏਕੜ ਥਾਂ ਵਿਚ ਇਕ ਵਿਸ਼ਾਲ ਸਰਾਂ ਬਣਾਉਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਸ ਥਾਂ ਦਾ ਦੌਰਾ ਕੀਤਾ ਅਤੇ ਵਿਚਾਰ ਅਧੀਨ ਇਹ ਯੋਜਨਾ ਅਮਲ ਵਿਚ ਲਿਆਉਣ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਕਾਰਵਾਈ ਅਰੰਭਣ ਲਈ ਕਿਹਾ।

ਭਾਈ ਲੌਂਗੋਵਾਲ ਨੇ ਕਿਹਾ ਕਿ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਹਨ, ਜਿਨ੍ਹਾਂ ਦੀ ਰਿਹਾਇਸ਼ ਲਈ ਆਉਂਦੀ ਸਮੱਸਿਆ ਨੂੰ ਦੂਰ ਕਰਨ ਲਈ ਇਥੇ ਅਕਾਲੀ ਬਾਗ ਵਾਲੀ ਜਗ੍ਹਾ ’ਤੇ ਸਰਾਂ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਰਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਜਟ ਵਿਚ ਵੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੰਗਤਾਂ ਦੀ ਆਮਦ ਵਿਚ ਵੱਡਾ ਵਾਧਾ ਹੋਇਆ ਹੈ, ਜਿਸ ਨਾਲ ਰਿਹਾਇਸ਼ ਦੇ ਪ੍ਰਬੰਧਾਂ ਵਿਚ ਮੁਸ਼ਕਿਲ ਆਉਣੀ ਸੁਭਾਵਿਕ ਹੀ ਹੈ ਅਤੇ ਇਸੇ ਲੋੜ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਕਮੇਟੀ ਹੋਰ ਰਿਹਾਇਸ਼ ਬਣਾਉਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਾਂ ਦੇ ਪਹਿਲੇ ਪੜਾਅ ਦਾ ਕੰਮ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ।

Comments

comments

Share This Post

RedditYahooBloggerMyspace