ਸੈਕਰਾਮੈਂਟੋ ਵਿਖੇ ਗਦਰੀ ਬਾਬਿਆਂ ਦਾ ਮੇਲਾ 2 ਸਤੰਬਰਨੂੰ ਹੋਵੇਗਾ

ਸੈਕਰਾਮੈਂਟੋ : ਇੰਡੋ ਅਮਰੀਕਨ ਕਲਚਰਲ ਆਰਗੇਨਾਈਜੇਸ਼ਨ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਦੇਸ਼ ਭਗਤ ਅਤੇ ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਦੇ ਸਾਬਕਾ ਸਕੱਤਰ ਗਧਰਵ ਸੈਨ ਕੋਛੜ ਅਤੇ ਇੰਡੋ ਅਮਰੀਕਨ ਕਲਚਰਲ ਆਰਗੇਨਾਈਜੇਸ਼ਨ ਦੇ ਮੈਂਬਰ ਹਰਪਾਲ ਸਿੰਘ ਸੰਘਾ ਦੇ ਦਿਹਾਂਤ ‘ਤੇ ਅਫ਼ਸੋਸ ਪ੍ਰਗਟ ਕੀਤਾ ਗਿਆ। ਜਥੇਬੰਦੀ ਵੱਲੋਂ ਇਸ ਸਾਲ ਦਾ ਮੇਲਾ 2 ਸਤੰਬਰ ਨੂੰ ਸੈਕਰਾਮੈਂਟੋ ਵਿੱਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਹ ਜਥੇਬੰਦੀ ਮਹਾਨ ਗਦਰੀ ਸੂਰਬੀਰਾਂ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਭਾਰਤੀ ਉੱਪ ਮਹਾਂਦੀਪ ਦੀ ਆਜ਼ਾਦੀ ਲਈ ਕੁਰਬਾਨੀਆਂ ਕੀਤੀਆਂ ਪਰ ਵਕਤ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਸਾਰ ਦਿੱਤਾ ਗਿਆ।
ਜਥੇਬੰਦੀ ਦੇ ਪ੍ਰਧਾਨ ਸੁਰਿੰਦਰ ਸਿੰਘ ਬਿੰਦਰਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਮਹਾਨ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ 24 ਜੂਨ ਨੂੰ ਗੁਰੂ ਘਰ ਦਸਮੇਸ਼ ਦਰਬਾਰ ਸੈਕਰਾਮੈਂਟੋ ਵਿਖੇ ਮਨਾਇਆ ਜਾਵੇਗਾ। ਇਹ ਉਪਰਾਲਾ ਸੁਰਿੰਦਰ ਸਿੰਘ ਬਿੰਦਰਾ ਦੇ ਸਪੁੱਤਰ- ਵਕੀਲ ਖ਼ੁਸ਼ਪ੍ਰੀਤ ਸਿੰਘ ਬਿੰਦਰਾ ਅਤੇ ਗਗਨ ਬਿੰਦਰਾ ਵੱਲੋਂ ਕੀਤਾ ਜਾ ਰਿਹਾ ਹੈ।

Comments

comments

Share This Post

RedditYahooBloggerMyspace