ਇਰਾਕ ਵਿੱਚ ਮਾਰੇ 39 ਭਾਰਤੀਆਂ ਸਬੰਧੀ ਜਾਂਚ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਅੱਜ ਕੇਂਦਰ ਸਰਕਾਰ ਵੱਲੋਂ ਇਰਾਕ ਵਿੱਚ 39 ਭਾਰਤੀਆਂ ਨੂੰ ਬਚਾਉਣ ਵਿੱਚ ਅਸਫਲ ਰਹਿਣ ਦੇ ਮਾਮਲੇ ਦੀ ਜਾਂਚ ਸਬੰਧੀ ਦਾਇਰ ਪਟੀਸ਼ਨ ਨੂੰ ਖਾਰਜ ਕਰਦਿਆਂ ਪਟੀਸ਼ਨਕਰਤਾ ਦੀ ਸਖਤ ਆਲੋਚਨਾ ਕੀਤੀ ਅਤੇ ਕਿਹਾ ਕਿ         ਅਜਿਹੀਆਂ ਪਟੀਸ਼ਨਾਂ ਨਿਖੇਧੀਯੋਗ ਹਨ। ਦਿੱਲੀ ਹਾਈਕੋਰਟ ਦੇ   ਕਾਰਜਕਾਰੀ ਚੀਫ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਸੀ ਹਰੀ ਸ਼ੰਕਰ ਨੇ ਕਿਹਾ ਕਿ ਪਟੀਸ਼ਨ ਵਿੱਚ ਪੀੜਤ ਪਰਿਵਾਰਾਂ ਦੀ ਭਲਾਈ, ਹਿੱਤਾਂ ਅਤੇ ਭਾਵਨਾਵਾਂ ਦੀ ਬੁਰੀ ਤਰ੍ਹਾਂ ਅਣਦੇਖੀ ਕੀਤੀ ਗਈ ਹੈ। ਇਹ ਪਟੀਸ਼ਨ    ਵਕੀਲ ਮਹਿਮੂਦ ਪਰਾਚਾ ਨੇ ਦਾਇਰ ਕੀਤੀ ਸੀ।

Comments

comments

Share This Post

RedditYahooBloggerMyspace