ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਖਾਰਜ

ਪੰਚਕੂਲਾ : ਲੰਘੇ ਸਾਲ 25 ਅਗਸਤ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਗਿ੍ਫ਼ਤਾਰ ਸੌਦਾ ਸਾਧ ਨਾਲ ਸਬੰਧਤ ਹਨੀਪ੍ਰੀਤ ਦੀ ਜ਼ਮਾਨਤ ਦੀ ਅਰਜ਼ੀ ਅਦਾਲਤ ਵੱਲੋਂ ਖਾਰਜ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹੋਈ ਹਿੰਸਾ ਨੂੰ ਭੜਕਾਉਣ ਦੇ ਮਾਮਲੇ ਵਿੱਚ ਦਰਜ ਕੇਸ ਵਿੱਚ ਹਨੀਪ੍ਰੀਤ ਦਾ ਨਾਂ ਵੀ ਸ਼ਾਮਲ ਹੈ ਅਤੇ ਪੁਲੀਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਗਿ੍ਫ਼ਤਾਰ ਕੀਤਾ ਸੀ। ਹਨੀਪ੍ਰੀਤ ਨੇ ਆਪਣੀ ਅਰਜ਼ੀ ਵਿੱਚ ਕਿਹਾ ਕਿ 25 ਅਗਸਤ ਨੂੰ ਜਦੋਂ ਹਿੰਸਾ ਹੋ ਰਹੀ ਸੀ ਉਹ ਉਸ ਸਮੇਂ ਸੌਦਾ ਸਾਧ ਦੇ ਨਾਲ਼ ਸੀ ਅਤੇ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਹ ਸੌਦਾ ਸਾਧ ਦੇ ਨਾਲ ਪੰਚਕੂਲਾ ਤੋਂ ਸੁਨਾਰੀਆ ਜੇਲ੍ਹ ਰੋਹਤਕ ਚਲੀ ਗਈ ਸੀ ਤੇ ਹਿੰਸਾ ਵਿੱਚ ਉਸ ਦਾ ਕੋਈ ਰੋਲ ਨਹੀਂ ਹੈ। ਉਸ ਨੇ ਮਹਿਲਾ ਹੋਣ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਮੰਗ ਕੀਤੀ ਸੀ।

Comments

comments

Share This Post

RedditYahooBloggerMyspace