ਈਡੀ ਨੂੰ ਪੱਤਰਕਾਰ ਓਪੇਂਦਰ ਰਾਏ ਦਾ ਸੱਤ ਦਿਨ ਦਾ ਰਿਮਾਂਡ ਮਿਲਿਆ

ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਪੱਤਰਕਾਰ ਓਪੇਂਦਰ ਰਾਏ ਦਾ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਉਸ ਵਿਰੁੱਧ ਜਬਰੀ ਵਸੂਲੀ ਅਤੇ ਕਾਲੇ ਧਨ ਨੂੰ ਚਿੱਟਾ ਬਣਾਉਣ ਦੇ ਮਾਮਲੇ ਵਿੱਚ ਕੇਸ ਦਰਜ ਹੈ।  ਮੈਟਰੋਪੋਲਿਟਨ ਮੈਜਿਸਟ੍ਰੇਟ ਧਰਮੇਂਦਰ ਸਿੰਘ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ 14 ਦਿਨ ਦੇ ਰਿਮਾਂਡ ਦੀ ਮੰਗ ਉੱਤੇ ਵਿਚਾਰ ਕਰਦਿਆਂ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਏ ਨੂੰ ਤਿਹਾੜ ਜੇਲ੍ਹ ਤੋਂ ਬੀਤੀ ਸ਼ਾਮ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਸੀ ਜਦੋਂ ਸੀਬੀਆਈ ਵੱਲੋਂ ਦਰਜ ਕੇਸ ਵਿੱਚ ਉਸਨੂੰ ਜ਼ਮਾਨਤ ਮਿਲ ਗਈ ਸੀ।

Comments

comments

Share This Post

RedditYahooBloggerMyspace