ਪਰਵਾਸੀਆਂ ਲਈ ਹਫ਼ਤੇ ਅੰਦਰ ਵਿਆਹ ਦੀ ਰਜਿਸਟਰੇਸ਼ਨ ਜ਼ਰੂਰੀ

ਨਵੀਂ ਦਿੱਲੀ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਅੱਜ ਕਿਹਾ ਕਿ ਪਰਵਾਸੀਆਂ ਦੇ ਭਾਰਤ ਵਿੱਚ ਹੋਣ ਵਾਲੇ ਵਿਆਹਾਂ ਦਾ ਸੱਤ ਦਿਨਾਂ ਦੇ ਅੰਦਰ ਰਜਿਸਟਰੇਸ਼ਨ ਕਰਾਉਣਾ ਜ਼ਰੂਰੀ ਹੈ। ਜੇ ਪਰਵਾਸੀ ਭਾਰਤੀ ਵੱਲੋਂ ਸੱਤ ਦਿਨਾਂ ਵਿੱਚ ਵਿਆਹ ਦਰਜ ਨਹੀਂ ਕਰਾਇਆ ਜਾਂਦਾ ਤਾਂ ਉਨ੍ਹਾਂ ਦਾ ਪਾਸਪੋਰਟ ਅਤੇ ਵੀਜ਼ਾ ਜਾਰੀ ਨਹੀਂ ਹੋਵੇਗਾ। ਬੀਤੇ ਹਫ਼ਤੇ ਮਹਿਲਾ ਅਤੇ ਬਾਲ ਵਿਕਾਸ (ਡਬਲਿਊਸੀਡੀ) ਮੰਤਰੀ ਮੇਨਕਾ ਗਾਂਧੀ ਨੇ ਕਿਹਾ ਸੀ ਕਿ ਪਰਵਾਸੀ ਵਿਆਹਾਂ ਦਾ 48 ਘੰਟਿਆਂ ਵਿੱਚ ਰਜਿਸਟਰੇਸ਼ਨ ਹੋਣਾ ਜ਼ਰੂਰੀ ਹੈ। ਪਰਵਾਸੀ ਵਿਆਹਾਂ ਵਿੱਚ ਔਰਤਾਂ ਨੂੰ ਹੋਣ ਵਾਲੀਆਂ ਸਮੱਸਿਆਂ ਦੇ ਹੱਲ ਲਈ ਕੱਲ੍ਹ ਮੰਤਰੀਆਂ ਦੇ ਸਮੂਹ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਸੱਤ ਦਿਨਾਂ ਦੇ ਅੰਦਰ ਵਿਆਹ ਦੀ ਰਜਿਸਟਰੇਸ਼ਨ ਜ਼ਰੁੂਰੀ ਕੀਤੇ ਜਾਣ ਦਾ ਫੈਸਲਾ ਲਿਆ ਗਿਆ। ਮੀਟਿੰਗ ਵਿੱਚ ਮੇਨਕਾ ਗਾਂਧੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਸ਼ਾਮਲ ਸਨ। ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਪਰਵਾਸੀ ਵਿਆਹਾਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਬਿਹਤਰ ਤਰੀਕਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ।

Comments

comments

Share This Post

RedditYahooBloggerMyspace