ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ਨੂੰ ਭਾਰਤ ਨੇ ਦੱਸਿਆ ਝੂਠ

ਭਾਰਤ ਵੱਲੋਂ ਰਿਪੋਰਟ ਇਕਪਾਸੜ ਕਰਾਰ
ਨਵੀਂ ਦਿੱਲੀ: ਭਾਰਤ ਨੇ ਸੰਯੁਕਤ ਰਾਸ਼ਟਰ ਵੱਲੋਂ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਂ ਬਾਰੇ ਜਾਰੀ ਕੀਤੀ ਰਿਪੋਰਟ ਨੂੰ ਝੂਠ ਤੇ ਇਕਪਾਸੜ ਕਰਾਰ ਦੇ ਕੇ ਰੱਦ ਕਰ ਦਿੱਤਾ ਹੈ। ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਕਿ ਇਹ ਰਿਪੋਰਟ ਭਾਰਤ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਦੀ ਉਲੰਘਣਾ ਕਰਦੀ ਹੈ। ਭਾਰਤ ਨੇ ਕਿਹਾ ਹੈ ਕਿ ਇਹ ਰਿਪੋਰਟ ਅਪੁਸ਼ਟ ਜਾਣਕਾਰੀ ਦਾ ਚੋਣਵਾਂ ਸੰਗ੍ਰਹਿ ਹੈ।

ਜਾਂਚ ਤੋਂ ਮੁਨਕਰ ਨਹੀਂ ਹੋ ਸਕਦਾ ਭਾਰਤ: ਪਾਕਿਸਤਾਨ
ਇਸਲਾਮਾਬਾਦ: ਪਾਕਿਸਤਾਨ ਨੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀਆਂ ਖ਼ਿਲਾਫ਼ਵਰਜ਼ੀਆਂ ਬਾਰੇ ਸੰਯੁਕਤ ਰਾਸ਼ਟਰ ਦੀ ਰਿਪੋਰਟ ਬਾਰੇ ਆਖਿਆ ਕਿ ਕਸ਼ਮੀਰ ਦੇ ਦੋਵੇਂ ਪਾਸਿਆਂ ਦੇ ਹਾਲਾਤ ਨੂੰ ਇਕੋ ਪੱਲੜੇ ਵਿੱਚ ਰੱਖ ਕੇ ਤੋਲਣ ਦੀ ਕੋਸ਼ਿਸ਼ ਕੀਤੀ ਗਈ ਹੈ। ਵਿਦੇਸ਼ ਵਿਭਾਗ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਲੰਬੇ ਸਮੇਂ ਤੋਂ ਭਾਰਤੀ ਕਸ਼ਮੀਰ ਵਿੱਚ ਹੋ ਰਹੀਆਂ ਜ਼ਿਆਦਤੀਆਂ ਬਾਰੇ ਜਾਂਚ ਕਰਵਾਉਣ ਦੀ ਮੰਗ ਤੋਂ ਭਾਰਤ ਮੁਨਕਰ ਹੁੰਦਾ  ਆ ਰਿਹਾ ਹੈ ਤੇ ਇਹ ਰਿਪੋਰਟ ਪਾਕਿਸਤਾਨੀ ਦੀ ਪੈਰਵੀ ਦੀ ਤਰਜਮਾਨੀ ਕਰਦੀ ਹੈ। ਉਸ ਨੇ ਕਿਹਾ ਕਿ ਰਿਪੋਰਟ ਵਿੱਚ ਸਹੀ ਕਿਹਾ ਗਿਆ ਹੈ ਕਿ ਕਸ਼ਮੀਰ ਵਿਵਾਦ ਦਾ ਹੱਲ ਕਸ਼ਮੀਰੀ ਲੋਕਾਂ ਦੀ ਭਾਈਵਾਲੀ ਰਾਹੀਂ ਸਾਰਥਕ ਗੱਲਬਾਤ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ

Comments

comments

Share This Post

RedditYahooBloggerMyspace