ਤਰਬੂਜ਼ ਦੇ ਬੀਜ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਕਰਦੇ ਹਨ ਜੜ੍ਹ ਤੋਂ ਖਤਮ

ਗਰਮੀ ਦੇ ਮੌਸਮ ‘ਚ ਤਰਬੂਜ਼ ਦਾ ਫਲ ਖਾਣਾ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਖਾਣੇ ‘ਚ ਸੁਆਦ ਹੋਣ ਦੇ ਨਾਲ ਹੀ ਇਹ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਵੀ ਕਰਦਾ ਹੈ। ਇਸ ‘ਚ 92 ਪ੍ਰਤੀਸ਼ਤ ਪਾਣੀ ਹੁੰਦਾ ਹੈ ਜੋ ਸਰੀਰ ਨੂੰ ਡਿਹਾਈਡ੍ਰੇਸ਼ਨ ਦੀ ਸਮੱਸਿਆ ਤੋਂ ਬਚਾਉਂਦਾ ਹੈ। ਤਰਬੂਜ਼ ਖਾਣ ਦੇ ਫਾਇਦੇ ਤਾਂ ਤੁਸੀਂ ਸਾਰੇ ਹੀ ਜਾਣਦੇ ਹੋਵੋਗੇ ਪਰ ਕੀ ਤੁਹਾਨੂੰ ਪਤਾ ਹੈ ਕਿ ਇਸ ਦੇ ਬੀਜ ਵੀ ਕਿਸੇ ਔਸ਼ਧੀ ਤੋਂ ਘੱਟ ਨਹੀਂ ਹੁੰਦੇ।
ਤਰਬੂਜ਼ ਦੇ ਬੀਜਾਂ ‘ਚ ਮਾਈਕ੍ਰੋ ਨਿਊਟ੍ਰਿਏਂਟਸ, ਆਇਰਨ, ਜਿੰਕ,ਪ੍ਰੋਟੀਨ ਅਤੇ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਸਾਰੇ ਪੋਸ਼ਕ ਗੁਣ ਹੈਲਦੀ ਰਹਿਣ ਲਈ ਜ਼ਰੂਰੀ ਹੈ। ਜੇ ਤੁਹਾਨੂੰ ਵੀ ਬੀਜ ਖਾਣਾ ਚੰਗਾ ਨਹੀਂ ਲੱਗਦਾ ਤਾਂ ਤੁਸੀਂ ਚਾਹੋ ਤਾਂ ਇਨ੍ਹਾਂ ਨੂੰ ਭੁੰਨ ਕੇ ਜਾਂ ਉਬਾਲ ਕੇ ਵੀ ਖਾ ਸਕਦੇ ਹੋ। ਤਰਬੂਜ਼ ਦੇ ਬੀਜ ਖਾਣ ਦੇ ਬਹੁਤ ਫਾਇਦੇ ਹੁੰਦੇ ਹਨ ਤਾਂ ਆਓ ਜਾਣਦੇ ਹਾਂ ਤਰਬੂਜ਼ ਦੇ ਬੀਜ ਖਾਣ ਦੇ ਫਾਇਦਿਆਂ ਬਾਰੇ…
1. ਦਿਲ ਨੂੰ ਸਿਹਤਮੰਦ ਰੱਖੇ
ਦਿਲ ਦੇ ਮਰੀਜਾਂ ਲਈ ਤਰਬੂਜ਼ ਦੇ ਬੀਜ ਬਹੁਤ ਹੀ ਫਾਇਦੇਮੰਦ ਹੁੰਦੇ ਹਨ। ਇਸ ‘ਚ ਮੌਜੂਦ ਗੁਣ ਬਲੱਡ ਸਰਕੁਲੇਸ਼ਨ ਨੂੰ ਠੀਕ ਰੱਖਣ ਦਾ ਕੰਮ ਕਰਦਾ ਹੈ। ਜੇ ਤੁਸੀਂ ਹਾਰਟ ਪੇਸ਼ੇਂਟ ਹੋ ਤਾਂ ਤਰਬੂਜ਼ ਦੇ ਬੀਜ ਖਾਣੇ ਸ਼ੁਰੂ ਕਰ ਦਿਓ। ਕੁਝ ਹੀ ਦਿਨਾਂ ‘ਚ ਤੁਹਾਨੂੰ ਇਸ ਦਾ ਫਾਇਦਾ ਮਿਲਣਾ ਸ਼ੁਰੂ ਹੋ ਜਾਵੇਗਾ।


2. ਡਾਇਬਿਟੀਜ਼ ਰੋਗੀਆਂ ਲਈ ਫਾਇਦੇਮੰਦ
ਉਬਲੇ ਹੋਏ ਤਰਬੂਜ਼ ਦੇ ਬੀਜ ਡਾਇਬਿਟੀਜ਼ ਦੇ ਮਰੀਜਾਂ ਲਈ ਬਹੁਤ ਹੀ ਫਾਇਦੇਮੰਦ ਹੈ। ਇਸ ‘ਚ ਮੌਜੂਦ ਪੋਸ਼ਟਿਕ ਗੁਣ ਬਲੱਡ ‘ਚ ਸ਼ੂਗਰ ਦੀ ਮਾਤਰਾ ਨੂੰ ਕੰਟਰੋਲ ਕਰਨ ਦਾ ਕੰਮ ਕਰਦਾ ਹੈ। ਜੇ ਤੁਸੀਂ ਬਿਨਾਂ ਦਵਾਈਆਂ ਦੇ ਹੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਚਾਹੁੰਦੇ ਹੋ ਤਾਂ ਉਬਲੇ ਹੋਏ ਤਰਬੂਜ਼ ਦੇ ਬੀਜਾਂ ਦੀ ਵਰਤੋਂ ਕਰੋ।


3. ਭਾਰ ਘੱਟ ਕਰੇ
ਤਰਬੂਜ਼ ਦੇ ਬੀਜ ਭਾਰ ਘਟਾਉਣ ‘ਚ ਵੀ ਕਾਫੀ ਫਾਇਦੇਮੰਦ ਹੁੰਦੇ ਹਨ। ਇਸ ‘ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਮੌਜੂਦ ਹੁੰਦੀ ਹੈ।  ਇਸ ਲਈ ਜਲਦੀ ਭਾਰ ਘੱਟ ਕਰਨ ਲਈ ਤਰਬੂਜ਼ ਦੇ ਬੀਜ ਖਾਣੇ ਸ਼ੁਰੂ ਕਰ ਦਿਓ।


4. ਪਾਚਨ ਕਿਰਿਆ ਲਈ ਫਾਇਦੇਮੰਦ
ਤਰਬੂਜ਼ ਦੇ ਬੀਜ ਸਾਡੀ ਪਾਚਨ ਪ੍ਰਕਿਰਿਆ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ। ਜਦੋਂ ਅਸੀਂ ਭੁੰਨੇ ਹੋਏ ਜਾਂ ਪਕਾਏ ਹੋਏ ਬੀਜਾਂ ਦੀ ਵਰਤੋਂ ਕਰਦੇ ਹਾਂ ਤਾਂ ਉਹ ਸਾਡੇ ਪਾਚਨ ਤੰਤਰ ‘ਚੋਂ ਹੋ ਕੇ ਲੰਘਦਾ ਹੈ ਅਤੇ ਉਹ ਤੁਰੰਤ ਪਾਚਨ ਤੰਤਰ ਦੀ ਕਿਰਿਆ ‘ਚ ਸੁਧਾਰ ਕਰਦੇ ਹਨ।


5. ਪੀਲੀਆ
ਤਰਬੂਜ਼ ਦੇ ਬੀਜਾਂ ‘ਚ ਕਈ ਅਜਿਹੇ ਗੁਣ ਮੌਜੂਦ ਹੁੰਦੇ ਹਨ ਜੋ ਸਰੀਰ ਲਈ ਬੇਹੱਦ ਜ਼ਰੂਰੀ ਹੁੰਦੇ ਹਨ। ਇਸ ‘ਚ ਫਾਈਬਰ ਹੁੰਦਾ ਹੈ ਜੋ ਪੀਲੀਏ ਦੇ ਰੋਗ ‘ਚ ਕਾਫੀ ਫਾਇਦੇਮੰਦ ਸਾਬਤ ਹੁੰਦਾ ਹੈ।


6. ਕਿਡਨੀ ਦੀ ਸਮੱਸਿਆ ਦੂਰ ਕਰੇ
ਤਰਬੂਜ਼ ਦੇ ਬੀਜ ਨਾਲ ਕਿਡਨੀ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਲਈ ਕਿਡਨੀ ਦੀ ਸਮੱਸਿਆ ਨਾਲ ਪੀੜਤ ਲੋਕਾਂ ਨੂੰ ਇਸ ਦੇ ਬੀਜਾਂ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

Comments

comments

Share This Post

RedditYahooBloggerMyspace