ਢਿੱਲੋਂ ਦੇ ਪੁਲੀਸ ਰਿਮਾਂਡ ’ਚ ਵਾਧਾ

ਐਸ.ਏ.ਐਸ. ਨਗਰ (ਮੁਹਾਲੀ) : ਪੰਜਾਬ ਪੁਲੀਸ ਦੇ ਸਟੇਟ ਕਰਾਈਮ ਵਿੰਗ ਵੱਲੋਂ ਔਰਤਾਂ ਨੂੰ ਨਸ਼ਿਆਂ ਵਿੱਚ ਧੱਕਣ ਤੇ ਜਬਰ ਜਨਾਹ ਦੇ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਰਖ਼ਾਸਤ ਡੀਐੱਸਪੀ ਦਲਜੀਤ ਸਿੰਘ ਢਿੱਲੋਂ ਨੂੰ ਪਹਿਲਾਂ ਦਿੱਤਾ ਚਾਰ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਡੀਐੱਸਪੀ ਨੂੰ ਮੁੜ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਢਿੱਲੋਂ ਖ਼ਿਲਾਫ਼ ਸਟੇਟ ਕਰਾਈਮ ਥਾਣਾ ਫੇਜ਼-4 ਵਿੱਚ ਕੇਸ ਦਰਜ ਕੀਤਾ ਗਿਆ ਹੈ। ਬਾਅਦ ਵਿੱਚ ਇਸ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਅਮਨ ਲੁਧਿਆਣਾ, ਅਸ਼ੋਕ ਕੁਮਾਰ ਕਪੂਰਥਲਾ ਅਤੇ ਮੁੱਲਾਂਪੁਰ ਦੀ ਲੜਕੀ ਪ੍ਰੀਤੀ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ, ਪਰ ਇਹ ਤਿੰਨੇ ਮੁਲਜ਼ਮ ਪੁਲੀਸ ਗ੍ਰਿਫ਼ਤ ਤੋਂ ਬਾਹਰ ਹਨ। ਇਹ ਵੀ ਪਤਾ ਲੱਗਾ ਹੈ ਕਿ ਡੀਐੱਸਪੀ ਖ਼ਿਲਾਫ਼ ਇੱਕ ਹੋਰ ਲੜਕੀ ਵੀ ਸਾਹਮਣੇ ਆਈ ਹੈ, ਜਿਸ ਨੇ ਉਸ ਨਾਲ ਜਬਰ ਜਨਾਹ ਦਾ ਦੋਸ਼ ਲਾਇਆ ਹੈ। ਅੱਜ ਸਰਕਾਰੀ ਵਕੀਲ ਅਤੇ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਵਿੰਗ ਦੇ ਏਆਈਜੀ ਰਾਕੇਸ਼ ਕੌਸ਼ਲ ਦੀ ਅਗਵਾਈ ਹੇਠ ਡੀਐਸਪੀ ਢਿੱਲੋਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਮੁਲਜ਼ਮ ਡੀਐੱਸਪੀ ਦਾ ਪੁਲੀਸ ਰਿਮਾਂਡ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਮੁਲਜ਼ਮ ਦੇ ਬੈਂਕ ਖਾਤੇ, ਲਾਕਰਾਂ ਸਮੇਤ ਵੱਸਟਐਪ ਅਤੇ ਫੇਸਬੁੱਕ ਅਕਾਊਂਟ ਦੀ ਜਾਂਚ ਕਰਨੀ ਹੈ ਅਤੇ ਨਸ਼ਿਆਂ ਦੇ ਮਾਮਲੇ ਵਿੱਚ ਵੱਖ ਵੱਖ ਪਹਿਲੂਆਂ ’ਤੇ ਪੁੱਛਗਿੱਛ ਕਰਨੀ ਹੈ। ਉਧਰ ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਰਿਮਾਂਡ ਦੀ ਮੰਗ ਦਾ ਵਿਰੋਧ ਕਰਦਿਆਂ ਇਸ ਕੇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ।

Comments

comments

Share This Post

RedditYahooBloggerMyspace