ਨਰਸਿੰਗ ਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ

ਬਠਿੰਡਾ  : ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਨਰਸਿੰਗ ਸਕੂਲ ਦੀ ਵਿਦਿਆਰਥਣ ਨੇ ਹੋਸਟਲ ਵਿੱਚ ਪੱਖੇ ਨਾਲ ਫਾਹਾ ਲੈ ਲਿਆ। ਜਾਣਕਾਰੀ ਅਨੁਸਾਰ ਜਸਪ੍ਰੀਤ ਕੌਰ (21) ਪੁੱਤਰੀ ਕੁਲਦੀਪ ਸਿੰਘ ਵਾਸੀ ਜੱਜਲ ਜੀਐਨਐਮ ਦੇ ਦੂਜੇ ਭਾਗ ਦੀ ਵਿਦਿਆਰਥਣ ਸੀ। ਉਸ ਨੇ ਪਰਿਵਾਰ ਅਤੇ ਸਹੇਲੀਆਂ ਖਿਲਾਫ਼ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਹੈ। ਕੋਤਵਾਲੀ ਪੁਲੀਸ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਨੇ ਖ਼ੁਦਕੁਸ਼ੀ ਨੋਟ ਆਪਣੇ ਕਮੀਜ਼ ਨਾਲ ਸਟੈਪਲ ਕੀਤਾ ਹੋਇਆ ਸੀ।

Comments

comments

Share This Post

RedditYahooBloggerMyspace