ਕਾਲੀਆਂ ਝੰਡੀਆਂ ਵਾਲੇ ਕਿਸਾਨ ਰੋਕੇ

ਗਿੱਦੜਬਾਹਾ, 11 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਲੋਟ ਵਿੱਚਲੀ ‘ਕਿਸਾਨ ਕਲਿਆਣ ਰੈਲੀ’ ਵਿੱਚ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਕਰੀਬ 300 ਕਾਰਕੁਨਾਂ ਨੂੰ ਪੁਲੀਸ ਨੇ ਗਿੱਦੜਬਾਹਾ-ਮਲੋਟ ਰਾਸ਼ਟਰੀ ਰਾਜ ਮਾਰਗ ਨੰਬਰ-15 ਜਦਕਿ ਕੇਂਦਰ ਸਰਕਾਰ ਹਰ ਮੁਹਾਜ਼ ’ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਰੈਲੀ ਵਿੱਚ ਲੋਕਾਂ ਦੀ ਘੱਟ ਸ਼ਮੂਲੀਅਤ ਅਤੇ ਖਾਲੀ ਕੁਰਸੀਆਂ ਨੇ ਸੂਬੇ ਵਿੱਚ ਅਕਾਲੀ ਭਾਜਪਾ ਗੱਠਜੋੜ ਦੀ ਅਸਲੀ ਸਿਆਸੀ ਸਥਿਤੀ ਜੱਗ ਜਾਹਿਰ ਕਰ ਦਿੱਤੀ ਹੈ। ਰੈਲੀ ਵਿਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗੈਰਹਾਜ਼ਰੀ ਕਈ ਸਵਾਲ ਖੜ੍ਹੇ ਕਰ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਮਜੀਠੀਆ ਦੀ ਰੈਲੀ ਤੋਂ ਦੂਰੀ ਪ੍ਰਧਾਨ ਮੰਤਰੀ ਦੇ ਇਸ਼ਾਰੇ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਰੈਲੀ ਸਿਆਸੀ ਡਰਾਮੇਬਾਜ਼ੀ  ਸੀ ਅਤੇ ਪ੍ਰਧਾਨ ਮੰਤਰੀ ਨੇ ਨਾ ਤਾਂ ਪੰਜਾਬ ਲਈ ਅਤੇ ਨਾ ਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਜਸ਼ਨਾਂ ਸਬੰਧੀ ਕੋਈ ਵਿਸ਼ੇਸ਼ ਐਲਾਨ ਕੀਤਾ।

Comments

comments

Share This Post

RedditYahooBloggerMyspace