ਗੁਰਦੁਆਰਾ ਸਾਹਿਬ ਸੈਨ ਹੋਜੇ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਨ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸੈਨ ਹੋਜੇ : ਸਿੱਖ ਗੁਰਦੁਆਰਾ ਸੈਨ ਹੋਜੇ, ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਸਾਲਾਨਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਐਵੇਨਿਊ, ਅਬੌਰਨ ਰੋਡ, ਰੂਬੀ ਐਵੇਨਿਊ, ਕੁਇੰਬੀ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਐਵੇਨਿਊ ਵਿਖੇ ਵਾਪਸ ਪਹੁੰਚ ਕੇ ਸਮਾਪਤ ਹੋਇਆ। ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਚੱਲ ਰਹੇ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਔਰਤਾਂ, ਬੱਚੇ, ਨੌਜਵਾਨ ਤੇ ਬਜ਼ੁਰਗ ਬੜੀ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦੇ ਨਾਲ-ਨਾਲ ਚੱਲ ਕੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਵੀ ਸਰਵਣ ਕਰ ਰਹੇ ਸਨ। ਇਸ ਨਗਰ ਕੀਰਤਨ ਸਮਾਗਮ ਦੇ ਸਬੰਧ ਵਿੱਚ ਤਿੰਨ ਦਿਨਾਂ ਕੀਰਤਨ ਦਰਬਾਰ ਵੀ ਕਰਵਾਏ ਗਏ ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਪਦਮਸ੍ਰੀ ਭਾਈ ਨਿਰਮਲ ਸਿੰਘ (ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ), ਡਾ. ਗੁਰਨਾਮ ਸਿੰਘ (ਪੰਜਾਬੀ ਯੂਨੀਵਰਸਿਟੀ, ਪਟਿਆਲਾ), ਭਾਈ ਸਰਬਜੀਤ ਸਿੰਘ (ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ), ਪ੍ਰੋ. ਦਲਬੀਰ ਸਿੰਘ (ਸੈਨ ਫਰਾਂਸਿਸਕੋ, ਬੇਏਰੀਆ), ਭਾਈ ਇੰਦਰਜੀਤ ਸਿੰਘ ਖ਼ਾਲਸਾ (ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ), ਭਾਈ ਹਰਚਰਨ ਸਿੰਘ ਖ਼ਾਲਸਾ (ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ) ਭਾਈ ਤਾਜਵਿੰਦਰ ਸਿੰਘ (ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ) ਭਾਈ ਹਰਬਲਜੀਤ ਸਿੰਘ (ਪਿੱਪਲੀ), ਬੀਬੀ ਗੁਰਨੀਤ ਕੌਰ (ਟੋਰਾਂਟੋ) ਤੇ ਭਾਈ ਹਰਲਵ ਸਿੰਘ (ਸੈਕਰਾਮੈਂਟੇ) ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਜੋੜੀ ਰੱਖਿਆ।

ਅਮਰੀਕਾ ‘ਚ ਪਹਿਲਾ ਅਜਿਹਾ ਸਮਾਗਮ…
ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਇਹ ਅਜਿਹਾ ਪਹਿਲਾ ਕੀਰਤਨ ਦਰਬਾਰ ਹੋ ਨਿਬੜਿਆ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਸਾਰੇ 31 ਰਾਗਾਂ ਦਾ ਕੀਰਤਨ ਕੀਤਾ ਗਿਆ। ਨਗਰ ਕੀਰਤਨ ਸਮਾਗਮਾਂ ਨੂੰ ਸਫ਼ਲ ਬਣਾਉਣ ਵਿੱਚ ਸ. ਸੁਰਜੀਤ ਸਿੰਘ ਬੈਂਸ, ਜਸਵੀਰ ਸਿੰਘ ਪੁਆਰ, ਗੁਰਜੰਟ ਸਿੰਘ ਸੰਘਾ, ਸੁਖਦੇਵ ਸਿੰਘ ਬੈਣੀਵਾਲ, ਭੁਪਿੰਦਰ (ਬਾਬ) ਸਿੰਘ ਢਿੱਲੋਂ, ਅਮਰਿੰਦਰ ਸਿੰਘ ਝੱਜ, ਕਿਰਪਾਲ ਸਿੰਘ ਅਟਵਾਲ, ਹੈੱਡ ਗ੍ਰੰਥੀ: ਭਾਈ ਮਹਿੰਦਰ ਸਿੰਘ ਬਾਜਵਾ, ਖੁਸ਼ਵਿੰਦਰਪਾਲ ਸਿੰਘ, ਹਰਜਿੰਦਰ ਸਿੰਘ ਲੱਧੜ, ਅਤੇ ਕੁਲਦੀਪ ਸਿੰਘ ਦੀਆਂ ਸੇਵਾਵਾਂ ਦਾ ਖ਼ਾਸ ਯੋਗਦਾਨ ਰਿਹਾ।

Comments

comments

Share This Post

RedditYahooBloggerMyspace