ਚੀਨ ਵਲੋਂ ਕੈਨੇਡੀਅਨ ਨਾਗਰਿਕਾਂ ਨੂੰ ਹਿਰਾਸਤ ਚ ਲੈਣਾ ਗੈਰ-ਕਾਨੂੰਨੀ : ਵ੍ਹਾਈਟ ਹਾਊਸ

ਟੋਰਾਂਟੋ : ਵ੍ਹਾਈਟ ਹਾਊਸ ਨੇ ਚੀਨ ‘ਚ ਕੈਨੇਡਾ ਦੇ ਦੋ ਨਾਗਰਿਕਾਂ ਨੂੰ ਹਿਰਾਸਤ ‘ਚ ਲਏ ਜਾਣ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਹਾਂ ਨਾਗਰਿਕਾਂ ਦੀ ਰਿਹਾਈ ਦੀ ਮੰਗ ਜਾਰੀ ਰੱਖਣ ‘ਤੇ ਸਹਿਮਤੀ ਪ੍ਰਗਟਾਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਚੀਨ ਨੇ ਪਿਛਲੇ ਮਹੀਨੇ ਕੈਨੇਡਾ ‘ਚ ਹੁਆਵੇ ਕੰਪਨੀ ਦੀ ਮੁੱਖ ਵਿੱਤੀ ਅਧਿਕਾਰੀ ਮੇਂਗ ਵਾਂਗਝੂ ਦੀ ਗ੍ਰਿਫਤਾਰੀ ਦੇ ਬਦਲੇ ਕੈਨੇਡਾ ਦੇ ਦੋ ਨਾਗਰਿਕਾਂ ਨੂੰ ਹਿਰਾਸਤ ‘ਚ ਲਿਆ ਸੀ।

ਇਸ ‘ਚ ਕੈਨੇਡਾ ਦੇ ਸਾਬਕਾ ਡਿਪਲੋਮੈਟ ਮਾਈਕਲ ਕੋਵਰਿਗ ਅਤੇ ਉੱਦਮੀ ਮਾਈਕਲ ਸਪਾਰੋਵ ਸ਼ਾਮਲ ਹਨ। ਇਸ ਘਟਨਾ ਨੂੰ ਲੈ ਕੇ ਟਰੂਡੋ ਨੇ ਟਰੰਪ ਨਾਲ ਸੋਮਵਾਰ ਨੂੰ ਫੋਨ ‘ਤੇ ਗੱਲ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਚੀਨ ‘ਚ ਕੈਨੇਡਾ ਦੇ ਦੋ ਨਾਗਰਿਕਾਂ ਦੀ ਗੈਰ-ਕਾਨੂੰਨੀ ਹਿਰਾਸਤ ਅਤੇ ਦੋ-ਪੱਖੀ ਵਪਾਰਕ ਮੁੱਦਿਆਂ ‘ਤੇ ਗੱਲ ਕੀਤੀ। ਇਸ ਤੋਂ ਪਹਿਲਾਂ ਇਸ ਮੁੱਦੇ ‘ਤੇ ਜਨਤਕ ਰੂਪ ਨਾਲ ਕੁਝ ਨਹੀਂ ਕਿਹਾ ਗਿਆ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਉਨ੍ਹਾਂ ਦੀ ਰਿਹਾਈ ਦੀ ਅਪੀਲ ਕੀਤੀ ਸੀ। ਟਰੂਡੋ ਦੇ ਦਫਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਮਰੀਕਾ ਦੇ ਸਮਰਥਨ ਲਈ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਹੈ। ਦੋਵੇਂ ਨੇਤਾ ਰਿਹਾਈ ਦੀ ਮੰਗ ਜਾਰੀ ਰੱਖਣ ‘ਤੇ ਸਹਿਮਤ ਹੋਏ ਹਨ।

Comments

comments

Share This Post

RedditYahooBloggerMyspace