ਪੂਰਬੀਏ ਨੇ 7 ਸਾਲਾ ਭੈਣ ਦੀ ਲੁੱਟੀ ਪੱਤ, ਫਿਰ ਕੀਤਾ ਕਤਲ

ਦੋਰਾਹਾ :  ਪੰਜਾਬ ਅੰਦਰ ਬੱਚੀਆਂ ਨਾਲ ਦਰਿੰਦਗੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਦੋਰਾਹਾ ਦਾ ਸਾਹਮਣੇ ਆਇਆ ਹੈ। ਜਿਥੇ ਦੋ ਪ੍ਰਵਾਸੀ ਲੜਕਿਆਂ ਨੇ ਆਪਣੇ ਹੀ ਰਿਸ਼ਤੇਦਾਰ ਮਾਮੇ ਦੀ ਸਾਢੇ 7 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਮਗਰੋਂ ਬੇਰਹਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਪੀੜਤ ਲੜਕੀ ਦੀ ਨੇ ਦੱਸਿਆ ਕਿ ਉਹ ਘਰੇਲੂ ਕੰਮ ਕਰਦੀ ਹੈ ਅਤੇ ਉਸਦੇ ਚਾਰ ਲੜਕੇ ਤੇ ਤਿੰਨ ਲੜਕੀਆਂ ਹਨ। 9 ਮਾਰਚ ਨੂੰ ਉਹ ਆਪਣੇ ਪਤੀ ‘ਤੇ ਬੱਚਿਆਂ ਨਾਲ ਘਰ ਵਿਚ ਮੌਜੂਦ ਸੀ ਕਿ ਦੁਪਹਿਰ 3-4 ਵਜੇ ਉਸਦੇ ਪਤੀ ਦਾ ਭਾਣਜਾ ਉਸ ਦੇ ਘਰ ਆਇਆ ਅਤੇ ਉਸਦੇ ਪਤੀ ਨਾਲ ਬੈਠ ਕੇ ਸ਼ਰਾਬ ਪੀਤੀ। ਕੁੱਝ ਸਮੇਂ ਬਾਅਦ ਜਦੋਂ ਉਸਦਾ ਪਤੀ ਕਿਸੇ ਕੰਮ ਲਈ ਘਰੋਂ ਬਾਹਰ ਚਲਾ ਗਿਆ ਤਾਂ ਉਕਤ ਉਸਦੀ ਲੜਕੀ ਨੂੰ ਜ਼ਬਰਦਸਤੀ ਆਪਣੇ ਨਾਲ ਅਗਵਾ ਕਰਕੇ ਕਿਤੇ ਲੈ ਗਿਆ। ਇਸ ਤੋਂ ਬਾਅਦ ਉਹ ਘਰ ਨਹੀਂ ਪਰਤੀ। ਪਰਿਵਾਰਕ ਮੈਂਬਰਾਂ ਵੱਲੋਂ ਭਾਲ ਕਰਨ ‘ਤੇ ਜਦੋਂ ਬੱਚੀ ਨਹੀਂ ਮਿਲੀ ਤਾਂ ਇਸ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ ਗਈ। ਜਿਸ ਤੇ’ ਪੁਲਸ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਦੋ ਲੜਕਿਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ।
ਸ਼ਨੀਵਾਰ ਰਾਤ 11.30 ਵਜੇ ਘਰ ਨੇੜਲੇ ਗੋਦਾਮ ‘ਚੋਂ ਲੜਕੀ ਦੀ ਨਗਨ ਹਾਲਤ ਵਿਚ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਪੁਲਸ ਨੇ ਦੱਸਿਆ ਕਿ ਦੋਵੇਂ ਦੋਸ਼ੀ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਨੇੜਲੇ ਗੋਦਾਮ ਵਿਚ ਲੈ ਗਏ ਸਨ, ਜਿੱਥੇ ਉਨ੍ਹਾਂ ਲੜਕੀ ਨਾਲ ਬਲਾਤਕਾਰ ਕਰਨ ਮਗਰੋਂ ਮੌਤ ਦੇ ਘਾਟ ਉਤਾਰ ਦਿੱਤਾ। ਦੋਰਾਹਾ ਥਾਣਾ ਦੇ ਮੁਖੀ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਦੋਵੇਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Comments

comments

Share This Post

RedditYahooBloggerMyspace