ਚੁਕੰਦਰ ਖਾਣ ਦੇ ਫਾਇਦੇ

ਅਕਸਰ ਚੁਕੰਦਰ ਦੀ ਵਰਤੋਂ ਸਲਾਦ ਅਤੇ ਜੂਸ ‘ਚ ਕੀਤੀ ਜਾਂਦੀ ਹੈ। ਇਹ ਲਾਲ ਰੰਗ ਦਾ ਫਲ ਸਰੀਰ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ। ਆਯੁਰਵੇਦਿਕ ਮਾਹਿਰ ਦੱਸਦੇ ਹਨ ਕਿ ਚੁਕੰਦਰ ਅਜਿਹੀ ਸਬਜੀ ਹੈ, ਜਿਸ ਨੂੰ ਖਾਣ ਨਾਲ ਸਭ ਤੋਂ ਜ਼ਿਆਦਾ ਫਾਇਦੇ ਹੁੰਦੇ ਹਨ ਪਰ ਇਸ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਇਸ ਤੋਂ ਮਿਲਣ ਵਾਲੇ ਫਾਇਦਿਆਂ ਲਈ ਲੋਕ ਲੱਖਾਂ ਰੁਪਏ ਖਰਚ ਕਰ ਦਿੰਦੇ ਹਨ ਪਰ ਇਸ ਅਸਾਨ ਜਿਹੀ ਸਬਜੀ ਨੂੰ ਨਹੀਂ ਖਾਂਦੇ। ਚੁਕੰਦਰ ਦਾ ਫਲ ਹੀ ਨਹੀਂ ਇਸ ਦੇ ਪੱਤੇ ਵੀ ਓਨੇ ਹੀ ਸਿਹਤਮੰਦ ਹੁੰਦੇ ਹਨ। ਚੁਕੰਦਰ ਦੇ ਪੱਤੇ ਖਾਣ ਨਾਲ ਸਰੀਰ ‘ਚ ਕਦੇ ਖੂਨ ਦੀ ਕਮੀ ਨਹੀਂ ਹੁੰਦੀ। ਅੱਜ ਅਸੀਂ ਤੁਹਾਨੂੰ ਚੁਕੰਦਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ।

ਚੁਕੰਦਰ ਵਿੱਚ ਪਾਇਆ ਜਾਣ ਵਾਲਾ ਇਕ ਤੱਤ ਅਲਜ਼ਾਈਮਰ ਰੋਕਣ ‘ਚ ਮਦਦ ਕਰ ਸਕਦਾ ਹੈ। ਇਸ ਤੱਤ ਦੀ ਵਜ੍ਹਾ ਨਾਲ ਚੁਕੰਦਰ ਦਾ ਰੰਗ ਲਾਲ ਹੁੰਦਾ ਹੈ। ਇਸ ਤੋਂ ਅਲਜ਼ਾਈਮਰ ਰੋਗ ਦੀ ਦਵਾਈ ਵਿਕਸਿਤ ਕੀਤੀ ਜਾ ਸਕਦੀ ਹੈ। ਜਾਂਚ ਦੇ ਤੱਤਾਂ ਤੋਂ ਪਤਾ ਚੱਲਦਾ ਹੈ ਕਿ ਚੁਕੰਦਰ ਦੇ ਰਸ ‘ਚ ਬੀਟਾਨੀਨ ਤੱਤ ਪਾਇਆ ਜਾਂਦਾ ਹੈ, ਜੋ ਦਿਮਾਗ ‘ਚ Misfolded protein ਦੇ ਢੇਰ ਨੂੰ ਮੱਧਮ ਕਰ ਸਕਦਾ ਹੈ। Misfolded protein ਦਾ ਢੇਰ ਅਲਜ਼ਾਈਮਰ ਰੋਗ ‘ਚੋਂ ਜੁੜਿਆ ਹੁੰਦਾ ਹੈ।

ਰੋਗ ਪ੍ਰਤੀਰੋਧਕ ਸਮਰਥਾ ਵਧਾਏ: ਚੁਕੰਦਰ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਸੀ ਅਤੇ ਫਾਈਬਰ ਮੌਜੂਦ ਹੁੰਦਾ ਹੈ, ਜੋ ਕਿ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਵਧਾਉਂਦਾ ਹੈ।


ਹੱਡੀਆਂ ਅਤੇ ਗੁਰਦੇ ਲਈ ਫਾਇਦੇਮੰਦ: ਚੁਕੰਦਰ ‘ਚ ਮੌਜੂਦ ਖਣਿਜ ਤੱਤ ਜਿਵੇਂ ਪੋਟਾਸ਼ੀਅਮ ਅਤੇ ਮੈਗਨੀਜ਼ ਮਾਸਪੇਸ਼ੀਆਂ, ਹੱਡੀਆਂ, ਜਿਗਰ ਅਤੇ ਗੁਰਦੇ ਲਈ ਲਾਭਕਾਰੀ ਹੁੰਦੇ ਹਨ।
ਖੂਨ ਦਾ ਸੰਚਾਰ: ਨਿਯਮਿਤ ਤੌਰ ‘ਤੇ ਚੁਕੰਦਰ ਖਾਣ ਨਾਲ ਸਰੀਰ ‘ਚ ਖੂਨ ਦਾ ਸਚਾਰ ਸੁਚਾਰੂ ਰਹਿੰਦਾ ਹੈ।


ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਕਰੇ: ਚੁਕੰਦਰ ‘ਚ ਕੁਦਰਤੀ ਨਾਈਟ੍ਰੇਟ ਹੁੰਦੇ ਹਨ, ਜੋ ਸਰੀਰ ‘ਚ ਪਹੁੰਚ ਕੇ ਨਾਈਟ੍ਰਿਕ ਆਕਸਾਈਡ ‘ਚ ਬਦਲ ਜਾਂਦੇ ਹਨ। ਇਹ ਨਾਈਟ੍ਰਿਕ ਆਕਸਾਈਡ ਬੀ. ਪੀ. ਨੂੰ ਕੰਟਰੋਲ ‘ਚ ਰੱਖਦੇ ਹਨ।

ਕੈਂਸਰ ਤੋਂ ਬਚਾਏ: ਚੁਕੰਦਰ ‘ਚ ਫਾਈਟੋਨਿਊਟਰੀਅਨਸ ਵੀ ਪਾਏ ਜਾਂਦੇ ਹਨ, ਜੋ ਕਿ ਕੈਂਸਰ ਕੋਸ਼ਕਾਵਾਂ ਨੂੰ ਸਰੀਰ ‘ਚ ਬਨਣ ਤੋਂ ਰੋਕਦੇ ਹਨ। ਚੁਕੰਦਰ ਦਾ ਗਾੜਾ ਰੰਗ ਵੀ ਇਸੇ ਕਾਰਨ ਹੁੰਦਾ ਹੈ।
ਗਰਭਵਤੀ ਔਰਤਾਂ ਲਈ ਫਾਇਦੇਮੰਦ:  ਚੁਕੰਦਰ ‘ਚ ਉੱਚ ਮਾਤਰਾ ‘ਚ ਫਾਲਿਕ ਐਸਿਡ ਹੁੰਦਾ ਹੈ, ਜੋ ਕਿ ਗਰਭਵਤੀ ਔਰਤਾਂ ਲਈ ਫਾਇਦੇਮੰਦ ਹੁੰਦਾ ਹੈ।ਇਸ ਨਾਲ ਔਰਤ ਦੇ ਪੇਟ ‘ਚ ਪੱਲ ਰਹੇ ਬੱਚੇ ਦੀ ਰੀੜ੍ਹ ਦੀ ਹੱਡੀ ਬਣਾਉਣ ‘ਚ ਮਦਦ ਮਿਲਦੀ ਹੈ।

ਡਾਇਬਟੀਜ਼ ਕੰਟਰੋਲ ਕਰੇ: ਚੁਕੰਦਰ ਖਾਣ ਨਾਲ ਡਾਇਬਟੀਜ਼ ਕੰਟਰੋਲ ‘ਚ ਰਹਿੰਦੀ ਹੈ। ਡਾਇਬਟੀਜ਼ ਦੇ ਮਰੀਜ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

Comments

comments

Share This Post

RedditYahooBloggerMyspace