45 ਖੁੱਲ੍ਹੇ ਬੋਰ ਬੰਦ ਕੀਤੇ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ’ਚ ਸਾਰੇ ਖੁੱਲ੍ਹੇ ਬੋਰਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮਾਂ ਦੇ ਕੁਝ ਘੰਟਿਆਂ ਦੇ ਅੰਦਰ 45 ਅਜਿਹੇ ਬੋਰ ਬੰਦ ਕਰ ਦਿੱਤੇ ਗਏ ਹਨ। ਸੁਨਾਮ ਨੇੜਲੇ ਪਿੰਡ ਵਿਚ ਇਕ ਬੋਰ ’ਚ ਡਿਗਣ ਕਾਰਨ ਦੋ ਸਾਲਾ ਬੱਚੇ ਦੀ ਹੋਈ ਮੌਤ ਤੋਂ ਬਾਅਦ ਖੁੱਲ੍ਹੇ ਬੋਰਾਂ ਦੀ ਸ਼ਨਾਖ਼ਤ ਕਰਨ ਲਈ ਕਿਹਾ ਗਿਆ ਸੀ। ਡਿਪਟੀ ਕਮਿਸ਼ਨਰਾਂ ਨੇ ਮੁੱਖ ਮੰਤਰੀ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚਲੇ ਬੋਰਵੈੱਲਾਂ ਦੀ ਸਥਿਤੀ ਬਾਰੇ ਰਿਪੋਰਟਾਂ ਸੌਂਪ ਦਿੱਤੀਆਂ ਹਨ। 26 ਖੁੱਲ੍ਹੇ ਬੋਰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚ ਸਨ ਜਿਨ੍ਹਾਂ ਵਿਚੋਂ ਬਸੀ ਪਠਾਣਾਂ ਤੇ ਖੇੜਾ ਬਲਾਕਾਂ ਵਿਚ 13-13 ਖੁੱਲ੍ਹੇ ਬੋਰ ਸਨ। ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਵਿਚ ਅੱਠ ,ਪਟਿਆਲਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਤਿੰਨ-ਤਿੰਨ, ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਅਤੇ ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਚ ਇਕ-ਇਕ ਖੁੱਲ੍ਹਾ ਬੋਰ ਬੰਦ ਕੀਤਾ ਗਿਆ ਹੈ। ਰੋਪੜ ਜ਼ਿਲ੍ਹੇ ਵਿਚ 19 ਬੋਰ ਅਣਢਕੇ ਪਾਏ ਗਏ ਹਨ ਜਿਨ੍ਹਾਂ ਵਿੱਚੋਂ ਇਕ ਨੂੰ ਬੰਦ ਕਰ ਦਿੱਤਾ ਗਿਆ ਹੈ ਜਦਕਿ ਬਾਕੀਆਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਜਾਰੀ ਹੈ। ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿਚ ਕੋਈ ਵੀ ਬੋਰ ਖੁੱਲ੍ਹਾ ਨਹੀਂ ਮਿਲਿਆ।Comments

comments

Share This Post

RedditYahooBloggerMyspace