ਸੱਤ ਹਾਈ ਸਕਿਓਰਿਟੀ ਜੇਲ੍ਹਾਂ ’ਚ ਲੱਗੇਗੀ ਅਦਾਲਤ

ਫਿਰੋਜ਼ਪੁਰ: ‘ਪੰਜਾਬ ਦੀਆਂ ਸੱਤ ਹਾਈ ਸਕਿਓਰਿਟੀ ਜੇਲ੍ਹਾਂ ’ਚ ਕੋਰਟ ਰੂਮ ਸਥਾਪਿਤ ਕਰਕੇ ਅਦਾਲਤ ਲਗਾਉਣ ਦੀ ਕਾਰਵਾਈ ਸ਼ੁਰੂ ਹੋਵੇਗੀ ਤਾਂ ਜੋ ਖਤਰਨਾਕ ਅਪਰਾਧੀ ਜੇਲ੍ਹ ਤੋਂ ਬਾਹਰ ਨਾ ਜਾਣ ਤੇ ਇਨ੍ਹਾਂ ਕੈਦੀਆਂ ਦੀ ਪੇਸ਼ੀ ਜੇਲ੍ਹ ਅੰਦਰ ਸਥਾਪਤ ਕੋਰਟ ਵਿਚ ਹੀ ਹੋਵੇਗੀ’। ਇਹ ਵਿਚਾਰ ਪੰਜਾਬ ਦੇ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਅੱਜ ਫਿਰੋਜ਼ਪੁਰ ਡੀਸੀ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ। ਜੇਲ੍ਹ ਮੰਤਰੀ ਸ੍ਰੀ ਰੰਧਾਵਾ ਨੇ ਕਿਹਾ ਕਿ ਪਟਿਆਲਾ, ਕਪੂਰਥਲਾ, ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਸੰਗਰੂਰ ਅਤੇ ਨਾਭਾ ਦੀ ਹਾਈ ਸਕਿਓਰਿਟੀ ਜੇਲ੍ਹ ਵਿਚ ਕੋਰਟ ਰੂਮ ਸਥਾਪਤ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ 1500 ਮੁਲਾਜ਼ਮਾਂ ਦੀ ਕਮੀ ਸੀ, ਜਿਨ੍ਹਾਂ ’ਚੋਂ ਹੁਣ ਤੱਕ 750 ਭਰਤੀ ਕਰ ਲਏ ਗਏ ਹਨ ਅਤੇ ਬਾਕੀ ਦੇ 750 ’ਚੋਂ 450 ਮੁਲਾਜ਼ਮਾਂ ਨੂੰ ਭਰਤੀ ਕਰਨ ਦੀ ਮਨਜ਼ੂਰੀ ਸਰਕਾਰ ਵੱਲੋਂ ਮਿਲ ਗਈ ਹੈ ਅਤੇ ਛੇਤੀ ਹੀ ਇਹ ਭਰਤੀਆਂ ਵੀ ਕਰ ਦਿੱਤੀਆਂ ਜਾਣਗੀਆਂ। ਇਸ ਦੇ ਇਲਾਵਾ ਅਰਧਸੈਨਿਕ ਬਲਾਂ ਦੀਆਂ ਤਿੰਨ ਟੁਕੜੀਆਂ ਦੀ ਤੈਨਾਤੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਜੇਲ੍ਹਾਂ ’ਚ ਸਖ਼ਤ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਅਤੇ ਡਰੋਨ ਕੈਮਰੇ ਦਾ ਇਸਤੇਮਾਲ ਕੀਤਾ ਜਾਵੇਗਾ, ਜਿਸ ਦੇ ਤਹਿਤ ਦਿਨ ਰਾਤ ਨਿਗਰਾਨੀ ਹੋਵੇਗੀ। ਇਸੇ ਤਰ੍ਹਾਂ ਜੇਲ੍ਹਾਂ ’ਚ ਪੋਰਟੇਬਲ ਜੈਮਰ ਸਿਸਟਮ ਲਗਾਇਆ ਜਾਵੇਗਾ, ਜਿਸ ਨਾਲ ਜੇਲ੍ਹ ਅੰਦਰ ਮੋਬਾਈਲ ਸਿਸਟਮ ਪੂਰੀ ਤਰ੍ਹਾਂ ਪ੍ਰਤੀਬੰਧਿਤ ਹੋਵੇਗਾ।

Comments

comments

Share This Post

RedditYahooBloggerMyspace