ਮੁਕਤਸਰ ‘ਚ ਦੋ ਗੁੱਟਾਂ ਵਿੱਚ ਚੱਲੀ ਗੋਲੀ, 2 ਦੀ ਮੌਤ

ਸ਼੍ਰੀ ਮੁਕਤਸਰ ਸਾਹਿਬ: ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਜਵਾਹਰੇਵਾਲਾ ‘ਚ ਪੁਰਾਣੀ ਰੰਜਿਸ਼ ਦੇ ਚਲਤੇ ਦੋ ਨੂੰ ਗੁੱਟਾਂ ‘ਚ ਗੋਲੀਆਂ ਚੱਲੀਆਂ ਅਤੇ ਇਸ ਖੂਨੀ ਝੜਪ ਵਿਚ ਦੋ ਦੀ ਮੌਤ ਹੋ ਗਈ, ਜਦਕਿ ਤਿੰਨ ਜ਼ਖ਼ਮੀ ਹੋ ਗਏ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਜਵਾਹਰੇਵਾਲਾ ਵਿਚ ਬਣ ਰਹੀ ਗਲੀ ਨੂੰ ਲੈ ਕੇ ਹੋਏ ਵਿਵਾਦ ਵਿਚ ਦੋ ਗੁੱਟ ਆਪਸ ਵਿਚ ਭਿੜ ਗਏ, ਜਿਸ ਦੌਰਾਨ ਉਥੇ ਗੋਲੀਆਂ ਵੀ ਚੱਲੀਆਂ।

Murder Case

ਇਸ ਝਗੜੇ ਦੌਰਾਨ ਮਿਨੀ ਰਾਣੀ (23) ਪਤਨੀ ਧਰਮਿੰਦਰ ਸਿੰਘ ਅਤੇ ਕਿਰਨਦੀਪ ਸਿੰਘ (24) ਪੁੱਤਰ ਗੁਰਚਰਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਧਰਮਿੰਦਰ ਸਿੰਘ ਅਤੇ ਗੁਰਜੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਥਾਨਕ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ।

Case

ਇਸ ਘਟਨਾ ਵਿਚ ਦੂਜੇ ਗੁੱਟ ਦੇ ਜ਼ਖ਼ਮੀ ਸੰਦੀਪ ਸਿੰਘ ਪੁੱਤਰ ਗੁਰਬਾਜ ਸ਼ਹਿਰ ਦੇ ਇਕ ਨਿਜੀ ਹਸਪਤਾਲ ਵਿਚ ਦਾਖਲ ਹਨ। ਦੂਜੇ ਪਾਸੇ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Comments

comments

Share This Post

RedditYahooBloggerMyspace