ਔਰਤਾਂ ਨੂੰ ਕੀਰਤਨ ਕਰਨ ਦੀ ਇਜਾਜ਼ਤ ਦਾ ਮਤਾ ਪਾਸ ਨਾ ਹੋਇਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਅੱਜ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮਤਾ ਪੇਸ਼ ਕਰਦਿਆਂ ਮੰਗ ਕੀਤੀ ਕਿ ਦਰਬਾਰ ਸਾਹਿਬ ਵਿਚ ਔਰਤਾਂ ਨੂੰ ਵੀ ਕੀਰਤਨ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਮਤੇ ਦਾ ਵਿਰੋਧ ਕਰਦਿਆਂ ਦਲੀਲ ਦਿੱਤੀ ਕਿ ਰਹਿਤ ਮਰਯਾਦਾ ਮੁਤਾਬਕ ਇਹ ਇਜਾਜ਼ਤ ਨਹੀਂ ਦਿੱਤੀ ਜਾਂਦੀ। ਮੰਤਰੀ ਬਾਜਵਾ ਨੇ ਕਿਹਾ ਕਿ ਰਹਿਤ ਮਰਯਾਦਾ ਵਿਚ ਸੋਧ ਕੀਤੀ ਜਾ ਸਕਦੀ ਹੈ। ‘ਆਪ’ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਮਤੇ ਦੀ ਹਮਾਇਤ ਕਰਦਿਆਂ ਕਿਹਾ ਕਿ ਜਦੋਂ ਗੁਰੂ ਨਾਨਕ ਦੇਵ ਜੀ ਨੇ ਔਰਤ ਨੂੰ ਬਰਾਬਰੀ ਦਾ ਦਰਜਾ ਦਿੱਤਾ ਹੈ ਤਾਂ ਕੀਰਤਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਹ ਮਤਾ ਪਾਸ ਨਾ ਹੋ ਸਕਿਆ।

Facebook Comments