ਬਾਦਲ ਦਾ ਕਿਸੇ ਨੇ ਨਾਂ ਤੱਕ ਨਹੀਂ ਲਿਆ

ਚੰਡੀਗੜ੍ਹ: ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਸਮਾਗਮਾਂ ਦੇ ਸਬੰਧ ਵਿੱਚ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ’ਚ ਮੌਜੂਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਂ ਸਪੀਕਰ ਰਾਣਾ ਕੇ ਪੀ ਸਿੰਘ ਨੇ ਨਹੀਂ ਲਿਆ। ਕੈਪਟਨ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਨਾਮ ਤਾਂ ਲਿਆ ਪਰ ਸ੍ਰੀ ਬਾਦਲ ਨੂੰ ਅੱਖੋਂ ਪਰੋਖੇ ਕਰ ਦਿੱਤਾ। ਉਪ ਰਾਸ਼ਟਰਪਤੀ ਐੱਮ ਵੈਂਕੱਈਆ ਨਾਇਡੂ ਨੇ ਆਪਣੇ ਸੰਬੋਧਨ ਤੋਂ ਪਹਿਲਾਂ ਜ਼ਰੂਰ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਕੀਤਾ। ਪੰਜਾਬ ਤੇ ਹਰਿਆਣਾ ਦੇ ਵਿਧਾਇਕ ਹਾਜ਼ਰ ਹੋਣ ਕਾਰਨ ਵਿਧਾਨ ਸਭਾ ਦਾ ਹਾਲ ਪੂਰੀ ਤਰ੍ਹਾਂ ਨਾਲ ਭਰਿਆ ਹੋਇਆ ਸੀ। ਜ਼ਿਕਰਯੋਗ ਹੈ ਕਿ ਸਾਂਝੇ ਪੰਜਾਬ ਵੇਲੇ ਤੋਂ ਵਿਧਾਇਕ ਚਲੇ ਆ ਰਹੇ ਇੱਕੋ ਇੱਕ ਨੇਤਾ ਪ੍ਰਕਾਸ਼ ਸਿੰਘ ਬਾਦਲ ਹੀ ਸਦਨ ’ਚ ਮੌਜੂਦ ਸਨ।

Facebook Comments