ਸ਼ਰਧਾਲੂਆਂ ਨੂੰ ਸਿਆਸੀ ਸਰਗਰਮੀਆਂ ਦੀ ਆਗਿਆ ਨਹੀਂ ਦਿਆਂਗੇ: ਪਾਕਿ

ਲਾਹੌਰ: ਪਾਕਿਸਤਾਨ ਨੇ ਕਿਹਾ ਹੈ ਕਿ ਦੇਸ਼ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਿਆਂ ਵਿੱਚ ਸਿਆਸੀ ਸਰਗਰਮੀਆਂ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਓਕਾਫ ਬੋਰਡ ਦੇ ਚੇਅਰਮੈਨ ਡਾਕਟਰ ਆਮਿਰ ਅਹਿਮਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਿਆਂ ਵਿੱਚ ਕਿਸੇ ਪ੍ਰਕਾਰ ਦੀ ਰਾਜਸੀ ਗਤੀਵਿਧੀ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਸਖਤੀ ਨਾਲ ਰੋਕਿਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Facebook Comments