ਈਰਾਨ ‘ਚ ਹਵਾ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਵੱਧ ਜਾਣ ਸਕੂਲ ਕੀਤੇ ਬੰਦ

ਤਹਿਰਾਨ : ਈਰਾਨ ‘ਚ ਹਵਾ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਵੱਧ ਜਾਣ ਕਾਰਨ ਸਰਕਾਰ ਨੇ ਤਹਿਰਾਨ ਸਣੇ ਕਈ ਹੋਰ ਸ਼ਹਿਰਾਂ ‘ਚ ਸਕੂਲ ਤੇ ਯੂਨੀਵਰਸਿਟੀਆਂ ਬੰਦ ਕਰ ਦਿੱਤੀਆਂ ਹਨ। ਤਹਿਰਾਨ ਦੇ ਡਿਪਟੀ ਗਵਰਨਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਹਵਾ ਪ੍ਰਦੂਸ਼ਣ ਵੱਧਣ ਕਾਰਨ ਕਿੰਡਰਗਾਰਡਨ ਸਕੂਲ ਤੇ ਯੂਨੀਵਰਸਿਟੀਆਂ ਸ਼ਨਿਚਰਵਾਰ ਨੂੰ ਬੰਦ ਰਹਿਣਗੀਆਂ। ਜਨਤਾ ਨੂੰ ਬਿਨਾਂ ਕੰਮ ਤੋਂ ਬਾਹਰ ਨਾ ਜਾਣ ਦੀ ਹਿਦਾਇਤ ਕੀਤੀ ਗਈ ਹੈ। ਸਰਕਾਰ ਨੇ ਹਵਾ ਪ੍ਰਦੂਸ਼ਣ ਘੱਟ ਕਰਨ ਲਈ ਪਿਛਲੇ ਕਈ ਸਾਲਾਂ ਤੋਂ ਕਦਮ ਚੁੱਕੇ ਹਨ ਪ੍ਰੰਤੂ ਇਨ੍ਹਾਂ ਨਾਲ ਪ੍ਰਦੂਸ਼ਣ ਦਾ ਪੱਧਰ ਘਟਿਆ ਨਹੀਂ।

Facebook Comments