ਫੀਚਰਡਫ਼ੁਟਕਲ

ਸਚਾਈ ਸਾਹਮਣੇ ਆਉਣ ਦੇ ਬਾਵਜੂਦ ਕਰਤਾਰਪੁਰ ਸਾਹਿਬ ਮਾਮਲੇ ’ਚ ਸਿਆਸਤ ਜਾਰੀ

ਲਖਨਊ: ਹਾਲਾਂਕਿ ਇਹ ਗੱਲ ਸਾਫ਼ ਹੋ ਗਈ ਹੈ ਕਿ ਪਾਕਿਸਤਾਨ ਵਿੱਚ ਕਥਿੱਤ ਵਿਵਾਦਤ ਪਾਰਟੀ ਗੁਰਦੁਆਰਾ ਸਾਹਿਬ ਤੋਂ 2 ਕਿੱਲੋਮੀਟਰ ਦੂਰ ਹੋਈ ਸੀ ਇਸ ਦੇ ਬਾਵਜੂਦ ਇਸ ਮਾਮਲੇ ਵਿੱਚ ਭਾਰਤੀ ਪਾਸੇ ਸਿਆਸਤ ਜਾਰੀ ਹੈ। ਹੁਣ ਲਖਨਊ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦਖਲ ਦੀ ਮੰਗ ਕੀਤੀ ਹੈ। ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਬੱਗਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਇਸ ਘਟਨਾ ਦੀ ਨਿੰਦਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਦੀ ਧਾਰਮਿਕ ਆਸਥਾ ਦਾ ਬਣਦਾ ਸਨਮਾਨ ਕੀਤਾ ਜਾਵੇ। ਕਮੇਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਜੱਗੀ ਨੇ ਕਿਹਾ, ‘ਇਸ ਤੋਂ ਇਲਾਵਾ ਅਸੀਂ ਪਾਕਿਸਤਾਨੀ ਦੂਤਾਵਾਸ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰਨ।’ ਪਾਕਿਸਤਾਨ ਦੇ ਅਧਿਕਾਰੀਆਂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ।

Leave a Reply

Your email address will not be published. Required fields are marked *