ਸਵੇਰ ਦੀ ਸੈਰ ਕਰਨ ਵਾਲੇ ਲੋਕ ‘ਨਿੰਮ ਦੀ ਦਾਤਨ’ ਸਣੇ ਕਰਨ ਇਹ ਕੰਮ, ਸਰੀਰ ਨੂੰ ਹੋਣਗੇ ਕਈ ਫ਼ਾਇਦੇ

ਦਿਨ ਦੀ ਸ਼ੁਰੂਆਤ ਜੇਕਰ ਚੰਗੀ ਹੋਵੋ ਤਾਂ ਪੂਰਾ ਦਿਨ ਚੰਗਾ ਗੁਜਰਦਾ ਹੈ। ਇਸ ਲਈ ਸਵੇਰ ਦੀ ਸੈਰ ਕਰਨਾ ਸਰੀਰ ਲਈ ਬਹੁਤ ਚੰਗੀ ਹੈ। ਬਹੁਤ ਸਾਰੇ ਲੋਕਾਂ ਨੂੰ ਸਵੇਰ ਦੀ ਸੈਰ ਕਰਨ ਦੀ ਆਦਤ ਹੈ, ਜਿਸ ਨਾਲ ਉਹ ਆਪਣੇ ਆਪ ਨੂੰ ਫਿੱਟ ਰੱਖਦੇ ਹਨ। ਸਵੇਰੇ ਦੌੜਣ ਨਾਲ ਸਰੀਰ ‘ਚ ਖੂਨ ਦਾ ਸੰਚਾਰ ਠੀਕ ਢੰਗ ਨਾਲ ਹੁੰਦਾ ਹੈ ਅਤੇ ਤੁਸੀਂ ਸਾਰਾ ਦਿਨ ਤਾਜਾ ਮਹਿਸੂਸ ਕਰਦੇ ਹੋ। ਜੇਕਰ ਅਸੀਂ ਸਵੇਰ ਦੀ ਸੈਰ ਦੇ ਨਾਲ ਕੁਝ ਹੋਰ ਵਾਧੂ ਐਕਟੀਵਿਟਿਜ਼ ਕਰ ਲਈਏ ਤਾਂ ਸਿਹਤ ਨੂੰ ਦੁਗਣਾ ਫ਼ਾਇਦਾ ਹੋ ਸਕਦਾ ਹੈ। ਇਨ੍ਹਾਂ ਐਕਟੀਵਿਟਿਜ਼ ਦਾ ਸਰੀਰ ‘ਤੇ ਸਕਾਰਾਤਮਕ ਅਸਰ ਪੈਂਦਾ ਹੈ, ਜਿਸ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਸਰੀਰ ਬੀਮਾਰੀਆਂ ਤੋਂ ਮੁਕਤ ਹੋ ਜਾਂਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਸਵੇਰ ਦੀ ਸੈਰ ਕਰਨ ਸਮੇਂ ਕਿਹੜੇ ਕੰਮ ਕਰਨ ਨਾਲ ਤੁਹਾਨੂੰ ਦੁਗਣੇ ਫ਼ਾਇਦੇ ਹੋਣਗੇ, ਦੇ ਬਾਰੇ ਦੱਸਾਂਗੇ….
ਨਿੰਮ ਦੀ ਦਾਤਨ
ਪੁਰਾਣੇ ਸਮੇਂ ‘ਚ ਲੋਕ ਹਰ ਰੋਜ਼ ਨਿੰਮ ਦੀ ਦਾਤਨ ਕਰਦੇ ਸਨ, ਜਿਸ ਕਰਕੇ ਉਨ੍ਹਾਂ ਦੇ ਦੰਦ ਮਜ਼ਬੂਤ ਹੁੰਦੇ ਸਨ। ਰੋਜ਼ ਸਵੇਰ ਦੀ ਸੈਰ ਕਰਦੇ ਸਮੇਂ ਨਿੰਮ ਦੀ ਦਾਤਨ ਨੂੰ ਪੰਜ ਜਾਂ ਫਿਰ ਦੱਸ ਮਿੰਟ ਤੱਕ ਦੰਦਾਂ ‘ਤੇ ਕਰੋ। ਇਸ ਤਰ੍ਹਾਂ ਕਰਨ ਨਾਲ ਦੰਦਾਂ ਦੇ ਬੈਕਟੀਰੀਆ ਖ਼ਤਮ ਹੁੰਦੇ ਨੇ। ਇਸ ਤੋਂ ਇਲਾਵਾ ਮੂੰਹ ਦੀ ਬਦਬੂ ਵੀ ਦੂਰ ਹੁੰਦੀ ਹੈ ।