ਅਕਾਲੀ ਦਲ ਵੱਲੋਂ ਸਿਗਰਟ ਕੰਪਨੀਆਂ ਤੋਂ ਲਿਆ ਜਾ ਰਿਹੈ ਫੰਡ: ਗਿਆਸਪੁਰਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਦਿਨੇਸ਼ ਚੱਢਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਸ਼ਰਾਬ ਅਤੇ ਸਿਗਰਟ ਬਣਾਉਣ ਵਾਲੀ ਕੰਪਨੀ ਤੋਂ ਪਾਰਟੀ ਫੰਡ ਲੈਣ ਦਾ ਦੋਸ਼ ਲਗਾਇਆ ਹੈ। ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸੌਂਪੇ ਗਈ ਜਾਣਕਾਰੀ ਦੇ ਦਸਤਾਵੇਜ਼ ਦਿਖਾਉਂਦਿਆਂ ‘ਆਪ’ ਆਗੂ ਨੇ ਕਿਹਾ ਕਿ ਜਿਸ ਪਾਰਟੀ ਦਾ ਸੰਵਿਧਾਨ ਕਹਿੰਦਾ ਹੈ ਕਿ ਨਸ਼ੇ ਕਰਨ ਵਾਲਿਆਂ ਨੂੰ ਪਾਰਟੀ ਦੀ ਮੈਂਬਰਸ਼ਿਪ ਤੱਕ ਨਹੀਂ ਦਿੱਤੀ ਜਾਵੇਗੀ, ਉਨ੍ਹਾਂ ਨੇ ਸਿਗਰਟ ਬਣਾਉਣ ਵਾਲੀ ਕੰਪਨੀ ਤੋਂ 28 ਮਾਰਚ 2019 ਨੂੰ ਚੰਦੇ ਦੇ ਰੂਪ ਵਿੱਚ 15 ਲੱਖ ਰੁਪਏ ਲਏ ਅਤੇ ਸ਼ਰਾਬ ਬਣਾਉਣ ਵਾਲੀ ਕੰਪਨੀ ਤੋਂ 10 ਮਈ 2019 ਨੂੰ 25 ਲੱਖ ਰੁਪਏ ਲਏ ਹਨ। ਅਜਿਹਾ ਕਰਕੇ ਉਨ੍ਹਾਂ ਪਾਰਟੀ ਦੀ ਮਰਿਆਦਾ ਨੂੰ ਪੂਰੀ ਤਰ੍ਹਾਂ ਭੰਗ ਕਰ ਦਿੱਤਾ ਹੈ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਤੋਂ ਸੁਖਬੀਰ ਬਾਦਲ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *