ਐਡੀਲੇਡ ’ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਐਡੀਲੇਡ :ਗੁਰਦੁਆਰਾ ਗੁਰੂ ਨਾਨਕ ਦਰਬਾਰ ਐਲਨਬੀ ਗਾਰਡਨ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਗੁਰਦੁਆਰੇ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਿੱਖ ਸ਼ਰਧਾਲੂ ਪਰਿਵਾਰਾਂ ਸਮੇਤ ਸ਼ਾਮਲ ਹੋਏ। ਇਸ ਦੌਰਾਨ ਰਾਗੀ ਜਥੇ ਵੱਲੋਂ ਕਥਾ-ਕੀਰਤਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਹੱਕਾਂ ਲਈ ਦਿੱਲੀ ਦੀਆਂ ਬਰੂਹਾਂ ’ਤੇ ਮੋਰਚਾ ਲਾਈ ਬੈਠੇ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ ਗਈ।

Leave a Reply

Your email address will not be published. Required fields are marked *