ਕੋਵਿਡ-19: ਇਟਲੀ ’ਚ 31768 ਨਵੇਂ ਕੇਸ

ਇਟਲੀ : ਇਟਲੀ ਵਿਚ ਕੋਵਿਡ-19 ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ’ਚ ਭਾਰੀ ਵਾਧਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਟਲੀ ਵਿਚ ਪਿਛਲੇ 24 ਘੰਟਿਆਂ ’ਚ ਕਰੋਨਾਵਾਇਰਸ ਦੇ 31768 ਨਵੇਂ ਕੇਸ ਸਾਹਮਣੇ ਆਏ ਹਨ ਜਦੋਂਕਿ 297 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਇਟਲੀ ਦੇ ਉੱਤਰੀ ਖੇਤਰ ਲੋਬਾਰਦੀ ਦਾ ਮਿਲਾਨ ਸ਼ਹਿਰ ਇਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ ਜਿੱਥੇ ਫ਼ੌਜ ਵੱਲੋਂ ਵਿਸ਼ੇਸ਼ ਕੈਂਪ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਕਰੋਨਾਵਾਇਰਸ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਇਟਲੀ ਵਿਚ ਹੁਣ ਤੱਕ ਕਰੋਨਾਵਾਇਰਸ ਕਾਰਨ 38,618 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰੋਨਾਵਾਇਰਸ ਦੇ ਮੱਦੇਨਜ਼ਰ ਇਟਲੀ ਦੇ ਪ੍ਰਧਾਨ ਮੰਤਰੀ ਜੋਸੇਪੇ ਕੋਂਤੇ ਨੇ ਬਾਰ ਤੇ ਰੈਸਟੋਰੈਂਟ ਸ਼ਾਮ 6 ਵਜੇ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ। 

Leave a Reply

Your email address will not be published. Required fields are marked *