ਪੰਜਾਬ ’ਚ 54 ਮੌਤਾਂ ਅਤੇ 1946 ਨਵੇਂ ਕੇਸ

ਚੰਡੀਗੜ੍ਹ : ਪੰਜਾਬ ਵਿੱਚ ਕਰੋਨਾਵਾਇਰਸ ਕਾਰਨ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ 54 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸੂਬੇ ’ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1862 ਹੋ ਗਈ ਹੈ। ਸੂਬੇ ’ਚ ਅੱਜ ਕਰੋਨਾ ਦੇ 1946 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਜਦਕਿ 1606 ਨੂੰ ਛੁੱਟੀ ਕਰ ਦਿੱਤੀ ਗਈ ਹੈ। ਸਿਹਤ ਵਿਭਾਗ ਅਨੁਸਾਰ ਬੀਤੇ ਇਕ ਦਿਨ ’ਚ ਸਭ ਤੋਂ ਵੱਧ 13 ਮੌਤਾਂ ਲੁਧਿਆਣਾ ’ਚ ਹੋਈਆਂ ਹਨ। ਪਟਿਆਲਾ ’ਚ 8, ਕਪੂਰਥਲਾ ’ਚ 6, ਅੰਮ੍ਰਿਤਸਰ ’ਚ 5, ਬਠਿੰਡਾ, ਫਰੀਦਕੋਟ, ਜਲੰਧਰ ਅਤੇ ਮੋਗਾ ’ਚ 3-3, ਹੁਸ਼ਿਆਰਪੁਰ, ਮੁਕਤਸਰ ਅਤੇ ਪਠਾਨਕੋਟ ’ਚ 2-2, ਬਰਨਾਲਾ, ਫਿਰੋਜ਼ਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ’ਚ ਇੱਕ-ਇੱਕ ਵਿਅਕਤੀ ਕਰੋਨਾ ਦੀ ਭੇਟ ਚੜ੍ਹ ਗਿਆ ਹੈ। ਸਿਹਤ ਵਿਭਾਗ ਅਨੁਸਾਰ ਪੰਜਾਬ ਵਿੱਚ ਹੁਣ ਤੱਕ 11,93,260 ਜਣਿਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 63473 ਪਾਜ਼ੇਟਿਵ ਪਾਏ ਗਏ ਹਨ ਜਦਕਿ 45455 ਵਿਅਕਤੀਆਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 16156 ਸਰਗਰਮ ਕੇਸ ਹਨ।

Leave a Reply

Your email address will not be published. Required fields are marked *