ਫ਼ੌਜ ਦੀ ਤਾਇਨਾਤੀ ਦੀ ਅਫ਼ਵਾਹ ਫੈਲਾਉਣ ਵਾਲੇ ਬਖ਼ਸ਼ੇ ਨਹੀਂ ਜਾਣਗੇ: ਦੇਸ਼ਮੁੱਖ

ਮੁੰਬਈ : ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਅੱਜ ਕਿਹਾ ਕਿ ਕਰੋਨਾਵਾਇਰਸ ਦੇ ਹੌਟਸਪੌਟ ਮੁੰਬਈ ਤੇ ਪੁਣੇ ਵਿੱਚ ਫ਼ੌਜ ਤਾਇਨਾਤ ਕੀਤੇ ਜਾਣ ਬਾਰੇ ਸੋਸ਼ਲ ਮੀਡੀਆ ’ਤੇ ਅਫ਼ਵਾਹ ਜਾਣ-ਬੁੱਝ ਕੇ ਫੈਲਾਈ ਜਾ ਰਹੀ ਹੈ।
ਸ੍ਰੀ ਦੇਸ਼ਮੁੱਖ ਨੇ ਟਵੀਟ ਕੀਤਾ, ‘‘ਵੱਟਸਐਪ ਤੇ ਹੋਰ ਸੋਸ਼ਲ ਮੀਡੀਆ ਰਾਹੀਂ ਜਾਣਬੁੱਝ ਕੇ ਇਹ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਮੁੰਬਈ ਤੇ ਪੁਣੇ ਵਿੱਚ ਫ਼ੌਜ ਤਾਇਨਾਤ ਕੀਤੀ ਜਾਵੇਗੀ ਅਤੇ ਫ਼ੌਜ ਵੱਲੋਂ ਆਵਾਜਾਈ ’ਤੇ ਮੁਕੰਮਲ ਰੋਕ ਲਗਾ ਦਿੱਤੀ ਜਾਵੇਗੀ। ਇਹ ਬਿਲਕੁਲ ਗ਼ਲਤ ਹੈ। ਅਜਿਹੀ ਅਫ਼ਵਾਹ ਫ਼ੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਆਰੰਭੀ ਗਈ ਹੈ। ਅਫ਼ਵਾਹ ਫੈਲਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।’’
ਇਸੇ ਦੌਰਾਨ ਸ਼ਿਵ ਸੈਨਾ ਨੇ ਅੱਜ ਇਹ ਭਰੋਸਾ ਪ੍ਰਗਟਾਇਆ ਕਿ ਸੂਬੇ ਦੀ ਸੱਤਾ ’ਤੇ ਕਾਬਜ਼ ਮਹਾਰਾਸ਼ਟਰ ਵਿਕਾਸ ਅਗਾੜੀ ਸਰਕਾਰ ਕੋਲ ਉਸ ਦੇ ਪੱਖ ਵਿੱਚ ਭੁਗਤਣ ਵਾਲੇ ਵੱਡੀ ਗਿਣਤੀ ਵਿਧਾਇਕ ਹਨ। ਪਾਰਟੀ ਨੇ ਕਿਹਾ ਕਿ ਮਹਾਰਾਸ਼ਟਰ ਦੇ

Leave a Reply

Your email address will not be published. Required fields are marked *