ਭਾਰਤ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ 80 ਲੱਖ ਨੂੰ ਟੱਪੀ

ਨਵੀਂ ਦਿੱਲੀ : ਭਾਰਤ ਵਿਚ ਕੋਵਿਡ-19 ਦੇ 49881 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਵੀਰਵਾਰ ਨੂੰ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 80 ਲੱਖ ਨੂੰ ਪਾਰ ਕਰ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੇ ਹੁਣ ਤੱਕ ਕੁੱਲ 8040203 ਕੇਸ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 517 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 120527 ਹੋ ਗਈ ਹੈ।

Leave a Reply

Your email address will not be published. Required fields are marked *