ਖੇਤੀਬਾੜੀ ਇੰਸਪੈਕਟਰਾਂ ਨੇ ਸਰਕਾਰ ਦੀ ਅਰਥੀ ਸਾੜੀ

ਬਠਿੰਡਾ: ਖੇਤੀਬਾੜੀ ਵਿਭਾਗ ਦੇ ਕਿਸਾਨ ਭਵਨ ਵਿੱਚ ਚੱਲ ਰਹੇ 5 ਰੋਜ਼ਾ ਧਰਨੇ ਦੀ ਸਮਾਪਤੀ ਤੋਂ ਬਾਅਦ ਖੇਤੀਬਾੜੀ ਸਬ ਇੰਸਪੈਕਟਰਾਂ ਵੱਲੋਂ ਐਸੋਸੀਏਸ਼ਨ ਦੇ ਬੈਨਰ ਹੇਠ ਰੋਸ ਰੈਲੀ ਕੱਢਦਿਆਂ ਬਠਿੰਡਾ ਦੇ ਆਈਟੀਆਈ ਚੌਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਵਿਕਰਮਜੀਤ ਸਿੰਘ, ਅਤੇ ਪਰਨੂਰ ਸਿੰਘ ਨੇ ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।
ਮਾਨਸਾ: ਇੱਥੇ ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਮਾਨਸਾ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਕੈਂਚੀਆਂ ਚੌਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਚੇਤ ਸਿੰਘ, ਸੁਖਵਿੰਦਰ ਸਿੰਘ, ਮਨੋਜ ਕੁਮਾਰ, ਜਗਨ ਨਾਥ ਹਾਜ਼ਰ ਸਨ।