ਬਰਤਾਨੀਆ ਵੱਲੋਂ ਕਾਬੁਲ ਹਵਾਈ ਅੱਡੇ ’ਤੇ ਆਤਮਘਾਤੀ ਹਮਲੇ ਦੀ ਚਿਤਾਵਨੀ, ਫਰਾਂਸ ਨੇ ਲੋਕਾਂ ਨੂੰ ਕੱਢਣ ਦੀ ਮੁਹਿੰਮ ਬੰਦ ਕਰਨ ਦਾ ਐਲਾਨ ਕੀਤਾ

ਲੰਡਨ : ਬਰਤਾਨੀਆ ਸਰਕਾਰ ਨੇ ਕਿਹਾ ਹੈ ਕਿ ਕਾਬੁਲ ਹਵਾਈ ਅੱਡੇ ’ਤੇ ਆਤਮਘਾਤੀ ਹਮਲੇ ਦੇ ਖਤਰੇ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕ ਅਫ਼ਗ਼ਾਨਿਸਤਾਨ ਛੱਡਣ ਦੀ ਉਮੀਦ ਵਿੱਚ ਏਅਰਪੋਰਟ ਦੇ ਬਾਹਰ ਇਕੱਠੇ ਹੋਏ ਹਨ। ਅਮਰੀਕਾ, ਆਸਟਰੇਲੀਆ ਅਤੇ ਬਰਤਾਨੀਆ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਖੇਤਰ ਛੱਡਣ ਲਈ ਕਿਹਾ ਹੈ। ਇਸ ਦੌਰਾਨ ਫਰਾਂਸ ਨੇ ਕਿਹਾ ਹੈ ਕਿ ਉਹ ਸ਼ੁੱਕਰਵਾਰ ਰਾਤ ਤੋਂ ਬਾਅਦ ਕਾਬੁਲ ਹਵਾਈ ਅੱਡੇ ਤੋਂ ਲੋਕਾਂ ਨੂੰ ਨਹੀਂ ਕੱਢ ਸਕੇਗਾ।