ਇਤਿਹਾਸ ਦੇ ਪੰਨਿਆਂ ‘ਤੇ ਸੁਨਹਿਰੀ ਅੱਖਰਾਂ ‘ਚ ਲਿਖਿਆ ਜਾਵੇਗਾ ਚਰਨਜੀਤ ਸਿੰਘ ਚੰਨੀ ਦਾ ਨਾਂ : ਸਿੱਧੂ

ਚੰਡੀਗੜ੍ਹ- ਕਾਂਗਰਸ ਹਾਈਕਮਾਨ ਵੱਲੋਂ ਦਲਿਤ ਸਿੱਖ ਚਿਹਰੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਚੰਨੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਹੈ। ਵਧਾਈ ਦਿੰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਰਾਜਨਿਤਿਕ ਇਤਿਹਾਸ ‘ਚ ਚਰਨਜੀਤ ਸਿੰਘ ਚੰਨੀ ਦਾ ਨਾਂ ਸੁਨਹਿਰੇ ਅਖਰਾਂ ‘ਚ ਲਿਖਿਆ ਜਾਵੇਗਾ ਕਿਉਂਕਿ ਉਹ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਵੱਜੋਂ ਮਨੋਨੀਤ ਕੀਤੇ ਗਏ ਹਨ।
ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ ਇਤਿਹਾਸਕ !! ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਮਨੋਨੀਤ… ਇਹ ਇਤਿਹਾਸ ਦੇ ਪੰਨਿਆਂ ‘ਤੇ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਸੰਵਿਧਾਨ ਦੀ ਭਾਵਨਾ ਅਤੇ ਕਾਂਗਰਸ ਨੂੰ ਸਲਾਮ !! ਚਰਨਜੀਤ ਚੰਨੀ ਬਾਈ ਨੂੰ ਮੁਬਾਰਕਾਂ ..