ਕਾਂਗਰਸ ’ਚ ਆਪੋ-ਆਪਣੀ ਡਫ਼ਲੀ: ਪ੍ਰਨੀਤ ਕੌਰ ਨੂੰ ਪ੍ਰਧਾਨ ਬਣਾਉਣ ਦੀ ਮੰਗ

ਪਟਿਆਲਾ: ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਆਏ ਰਾਜਸੀ ਤੂਫਾਨ ਕਾਰਨ ਪਟਿਆਲਾ ਦੇ ਮੌਜੂਦਾ ਮੇਅਰ ਨੇ ਹਾਈਕਮਾਂਡ ਕੋਲੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਮੰਗ ਕੀਤੀ ਹੈ। ਕਾਂਗਰਸ ਦੇ ਸੀਨੀਅਰ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਵੀ ਅੱਜ ਇਥੇ ਆਖਿਆ ਹੈ ਕਿ ਮਹਾਰਾਣੀ ਪ੍ਰਨੀਤ ਕੌਰ ਸਭ ਦੇ ਸਾਂਝੇ ਨੇਤਾ ਹਨ। ਇਸ ਲਈ ਕਾਂਗਰਸ ਨੂੰ ਚਲਾਉਣ ਵਾਸਤੇ ਉਨ੍ਹਾਂ ਨੂੰ ਪ੍ਰਧਾਨ ਬਣਾ ਦੇਣਾ ਚਾਹੀਦਾ ਹੈ। ਕਾਂਗਰਸ ਦੇ ਕਈ ਹੋਰ ਨੇਤਾ ਜਿਹੜੇ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਸ਼ਾਂਤ ਸਨ। ਅੱਜ ਉੱਠ ਖੜੇ ਹੋਏ ਹਨ। ਉਨ੍ਹਾਂ ਨੇ ਪ੍ਰਨੀਤ ਕੌਰ ਦੇ ਹੱਕ ਵਿਚ ਡਕਾ ਸੁਟਿਆ ਹੈ।