ਨਜਰਬੰਦ ਸੀਨੀਅਰ ਕਾਂਗਰਸੀ ਆਗੂਆਂ ਦੀ ਰਿਹਾਈ ਦੀ ਕੀਤੀ ਮੰਗ

ਚੰਡੀਗੜ੍ਹ: ਲਖੀਮਪੁਰ ਘਟਨਾ ਨੂੰ ਮੰਦਭਾਗਾ ਅਤੇ ਦੁਖਦਾਈ ਕਰਾਰ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ ਨੇ ਅੱਜ ਕਿਹਾ ਕਿ ਸੀਟਿੰਗ ਹਾਈ ਕੋਰਟ ਜੱਜ ਵੱਲੋਂ ਤੁਰੰਤ ਸਮਾਂਬੱਧ ਢੰਗ ਨਾਲ ਜਾਂਚ ਸੁਰੂ ਕੀਤੀ ਜਾਵੇ ਤਾਂ ਜੋ ਦੋਸੀਆਂ ਨੂੰ ਗਿ੍ਰਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਤਹਿਤ ਬਣਦੀ ਸਜਾ ਦਿੱਤੀ ਜਾਵੇ।
ਸ੍ਰੀ ਨਾਭਾ ਨੇ ਸੀਨੀਅਰ ਕਾਂਗਰਸੀ ਨੇਤਾਵਾਂ ਸ੍ਰੀਮਤੀ ਪਿ੍ਰਯੰਕਾ ਗਾਂਧੀ, ਦੀਪਇੰਦਰ ਸਿੰਘ ਹੁੱਡਾ ਅਤੇ ਹੋਰਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਜੋ ਸੂਬਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਹਨ।
ਸ੍ਰੀ ਨਾਭਾ ਨੇ ਅੱਗੇ ਕਿਹਾ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪਿਛਲੇ ਡੇਢ ਸਾਲ ਤੋਂ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨ ਬਹੁਤ ਦੁਖੀ ਹਨ। ਉਨਾਂ ਕਿਹਾ ਕਿ ਇਹ ਮਾਮਲਾ ਲੋਕਤੰਤਰ ਅਤੇ ਆਮ ਲੋਕਾਂ ਦੀ ਆਵਾਜ ਨੂੰ ਦਬਾਉਣ ਦੀ ਇੱਕ ਉਦਾਹਰਣ ਵੀ ਹੈ।
ਦੋਸੀਆਂ ਦੇ ਖਿਲਾਫ਼ ਕੇਸ ਦਰਜ ਨਾ ਕਰਨ ਅਤੇ ਫਰਾਰ ਹੋਣ ਵਿੱਚ ਉਹਨਾਂ ਦੀ ਸਹਾਇਤਾ ਕਰਨ ਨਾਲ ਸੂਬਾ ਸਰਕਾਰ ਦੇ ਇਰਾਦਿਆਂ ਦਾ ਪਤਾ ਲੱਗਦਾ ਹੈ ਅਤੇ ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਜਮਹੂਰੀਅਤ ਵਿੱਚ ਲੋਕਾਂ ਦੀ ਆਵਾਜ ਨੂੰ ਦਬਾਉਣ ਦੀ ਕੋਸਸਿ ਕਰ ਰਹੀ ਹੈ ਜੋ ਕਿ ਬਹੁਤ ਮੰਦਭਾਗਾ ਹੈ।
ਸ੍ਰੀ ਨਾਭਾ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਅਤੇ ਇਸ ਘਟਨਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਮਿ੍ਰਤਕਾਂ ਦੇ ਪਰਿਵਾਰਾਂ ਨਾਲ ਖੜੀ ਹੈ।    

Leave a Reply

Your email address will not be published. Required fields are marked *