ਸ੍ਰੀ ਹਜ਼ੂਰ ਸਾਹਿਬ ਸ਼ਰਧਾਲੂਆਂ ਨੂੰ ਲੈਣ ਜਾ ਰਹੀ PRTC ਬੱਸ ਦੇ ਡਰਾਈਵਰ ਦੀ ਮੌਤ

ਚੰਡੀਗੜ੍ਹ: ਸ਼੍ਰੀ ਹਜ਼ੂਰ ਸਾਹਿਬ ਵਿਚ ਪਿਛਲੇ ਇੱਕ ਮਹੀਨੇ ਤੋਂ ਸ਼ਰਧਾਲੂਆਂ ਰੁਕੇ ਹੋਏ ਸਨ ਪਰ ਲਾਕਡਾਊਨ ਹੋਣ ਕਾਰਨ ਉਹ ਉੱਥੇ ਹੀ ਫਸ ਗਏ ਸਨ। ਹਾਲ ਹੀ ਵਿਚ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਲਿਆਉਣ ਲਈ ਜਾ ਰਹੀਆਂ ਸਰਕਾਰੀ ਬੱਸਾਂ ਦੇ ਕਾਫ਼ਲੇ ਵਿਚ ਸ਼ਾਮਲ ਇੱਕ PRTC ਬੱਸ ਦੇ ਡਰਾਈਵਰ ਮਨਜੀਤ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਸਰਕਾਰੀ ਬੱਸ ਦਾ ਇਹ 34-35 ਸਾਲਾਂ ਉਮਰ ਦਾ ਡਰਾਈਵਰ ਮਨਜੀਤ ਸਿੰਘ ਸੰਗਰੂਰ ਜ਼ਿਲ੍ਹੇ ਦੇ ਪਿੰਡ ਬਡਵੜ ਦਾ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਲੌਕਡਾਊਨ ਕਾਰਨ ਆਵਾਜਾਈ ਦੇ ਸਾਰੇ ਸਾਧਨ ਬੰਦ ਹੋ ਗਏ ਸਨ ਜਿਸ ਕਾਰਨ ਇਨ੍ਹਾਂ ਸ਼ਰਧਾਲੂਆਂ ਦਾ ਵਾਪਸ ਆਉਣ ਮੁਸ਼ਕਲ ਹੋ ਗਿਆ।