ਬਰਮਿੰਘਮ ਰਾਸ਼ਟਰਮੰਡਲ ਖੇਡਾਂ: ਭਾਰਤ ਹਾਕੀ ਮੁਕਾਬਲੇ ਤੋਂ ਹਟਿਆ

ਨਵੀਂ ਦਿੱਲੀ: ਭਾਰਤ ਕੋਵਿਡ-19 ਨਾਲ ਸਬੰਧਤ ਚਿੰਤਾਵਾਂ ਅਤੇ ਬਰਤਾਨੀਆ ਵਿਚ 10 ਦਿਨ ਦੇ ਜ਼ਰੂਰੀ ਇਕਾਂਤਵਾਸ ਕਰ ਕੇ 2022 ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਹਾਕੀ ਮੁਕਾਬਲੇ ਤੋਂ ਪਿੱਛੇ ਹੱਟ ਗਿਆ ਹੈ। ਇੰਗਲੈਂਡ ਵੀ ਇਕ ਦਿਨ ਪਹਿਲਾਂ ਇਨ੍ਹਾਂ ਕਾਰਨਾਂ ਦਾ ਹਵਾਲਾ ਦੇ ਕੇ ਭੁਬਨੇਸ਼ਵਰ ਵਿਚ ਹੋਣ ਵਾਲੇ ਜੂਨੀਅਰ ਪੁਰਸ਼ ਵਿਸ਼ਵ ਕੱਪ ਤੋਂ ਹੱਟ ਗਿਆ ਸੀ। ਹਾਕੀ ਇੰਡੀਆ ਦੇ ਪ੍ਰਧਾਨ ਗਿਆਨੇਂਦਰ ਨਿੰਗੋਮਬਮ ਨੇ ਫੈਡਰੇਸ਼ਨ ਦੇ ਫ਼ੈਸਲੇ ਤੋਂ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਬੱਤਰਾ ਨੂੰ ਜਾਣੂ ਕਰਵਾ ਦਿੱਤਾ ਹੈ। ਹਾਕੀ ਇੰਡੀਆ ਨੇ ਕਿਹਾ ਹੈ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ (28 ਜੁਲਾਈ ਤੋਂ 8 ਅਗਸਤ) ਅਤੇ ਹਾਂਗਜ਼ੂ ਏਸ਼ਿਆਈ ਖੇਡਾਂ (10 ਤੋਂ 25 ਸਤੰਬਰ) ਵਿਚਾਲੇ ਸਿਰਫ਼ 32 ਦਿਨਾਂ ਦਾ ਫ਼ਰਕ ਹੈ ਅਤੇ ਉਹ ਆਪਣੇ ਖਿਡਾਰੀਆਂ ਨੂੰ ਬਰਤਾਨੀਆ ਭੇਜ ਕੇ ਖ਼ਤਰਾ ਨਹੀਂ ਉਠਾਉਣਾ ਚਾਹੁੰਦੇ ਜੋ ਕਰੋਨਾਵਾਇਰਸ ਮਹਾਮਾਰਰੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਵਿਚ ਸ਼ਾਮਲ ਰਿਹਾ ਹੈ।

Leave a Reply

Your email address will not be published. Required fields are marked *