ਦੀਪ ਸਿੱਧੂ ਖ਼ਿਲਾਫ਼ ਹੁਣ ਇੱਕ ਹੋਰ ਕੇਸ ਦਰਜ

ਜਲੰਧਰ : ਪੰਜਾਬੀ ਅਦਾਕਾਰ ਦੀਪ ਸਿੱਧੂ ਖ਼ਿਲਾਫ ਰਵਿਦਾਸੀਆ ਸਮਾਜ ਤੇ ਵਾਲਮੀਕਿ ਸਮਾਜ ਖ਼ਿਲਾਫ਼ ਜਾਤੀਸੂਚਕ ਸ਼ਬਦ ਬੋਲ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਐੱਸਸੀ-ਐੱਸਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਜਲੰਧਰ ਦੇ ਨਵੀਂ ਬਾਰਾਦਰੀ ਥਾਣੇ ’ਚ ਦਰਜ ਹੋਇਆ। ਰਵਿਦਾਸੀਆ ਅਤੇ ਵਾਲਮੀਕ ਸਮਾਜ ਦੇ ਭਾਈਚਾਰਿਆਂ ਨਾਲ ਸਬੰਧਿਤ ਜਥੇਬੰਦੀ ਦੇ ਆਗੂ ਜੱਸੀ ਤੱਲ੍ਹਣ ਨੇ ਕਿਹਾ ਕਿ ਦੀਪ ਸਿੱਧੂ ਨੇ 5 ਵਿਅਕਤੀਆਂ ਨਾਲ ਫੇਸਬੁੱਕ ਤੋਂ ਲਾਈਵ ਹੋ ਕੇ ਰਵਿਦਾਸੀਆ ਤੇ ਵਾਲਮੀਕਿ ਭਾਈਚਾਰਿਆਂ ਖ਼ਿਲਾਫ ਜਾਤੀਸੂਚਕ ਸ਼ਬਦ ਬੋਲੇ ਸੀ। ਇਸ ਸਬੰਧੀ ਥਾਣਾ ਬਾਰਾਦਰੀ ‘ਚ ਸ਼ਿਕਾਇਤ ਦਿੱਤੀ ਗਈ ਸੀ।
ਜਿਸ ‘ਤੇ ਹੁਣ ਪਰਚਾ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *