ਅਮਰੀਕਾ : ਟੈਕਸਾਸ ਦੇ ਹਾਈ ਸਕੂਲ ‘ਚ ਹੋਈ ਗੋਲੀਬਾਰੀ, ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖ਼ਦਸ਼ਾ

ਵਾਸ਼ਿੰਗਟਨ-ਅਮਰੀਕਾ ਦੇ ਟੈਕਸਾਸ ‘ਚ ਇਕ ਹਾਈ ਸਕੂਲ ਦੇ ਅੰਦਰ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖ਼ਦਸ਼ਾ ਹੈ। ਪੁਲਸ ਨੇ ਦੱਸਿਆ ਕਿ ਟੈਕਸਾਸ ਸੂਬੇ ਦੇ ਆਰਲਿੰਗਟਨ ‘ਚ ਹਾਈ ਸਕੂਲ ‘ਚ ਗੋਲੀਬਾਰੀ ਹੋਈ। ਇਸ ਗੋਲੀਬਾਰੀ ‘ਚ ਕਈ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਨੇ ਉਨ੍ਹਾਂ ਦੀ ਹਾਲਤ ਦੇ ਬਾਰੇ ‘ਚ ਹੁਣ ਤੱਕ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਹੈ।

ਸਕੂਲ ਪ੍ਰਸ਼ਾਸਨ ਨੇ ਬੱਚਿਆਂ ਦੇ ਰਿਸ਼ਤੇਦਾਰਾਂ ਨੂੰ ਕਿਹਾ ਕਿ ਸਕੂਲ ‘ਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੇ ਬਾਰੇ ‘ਚ ਪਤਾ ਲਾਇਆ ਜਾ ਰਿਹਾ ਹੈ। ਸਕੂਲ ਦੇ ਬੱਚੇ ਅਤੇ ਸਾਰੇ ਕਰਮਚਾਰੀਆਂ ਆਪਣੀ ਜਮਾਤ,ਦਫਤਰ ‘ਚ ਬੰਦ ਹਨ। ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਪੁਲਸ ਬੰਦੂਕਾਂ ਲੈ ਕੇ ਪਾਰਕਿੰਗ ਰਾਹੀਂ ਸਕੂਲ ‘ਚ ਦਾਖਲ ਹੋ ਰਹੀ ਹੈ। ਘਟਨਾ ‘ਚ ਐੱਫ.ਬੀ.ਆਈ. ਦੀ ਮਦਦ ਵੀ ਲਈ ਜਾ ਰਹੀ ਹੈ।

Leave a Reply

Your email address will not be published. Required fields are marked *