ਮਾਤਾ ਦੇ ਦਰਬਾਰ ’ਚ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਬਠਿੰਡਾ: ਨਵਰਾਤਰਿਆਂ ਦੇ ਸ਼ੁਭ ਦਿਹਾੜੇ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਦੇ ਨਾਲ ਅੱਜ ਮੰਦਿਰ ਮਾਈਸਰਖਾਨਾ ਵਿਖੇ ਮਾਤਾ ਦੇ ਦਰਬਾਰ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਨਵਰਾਤਰਿਆਂ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਵਪਾਰ ਵਿੰਗ ਦੇ ਸਕੱਤਰ ਜਨਰਲ ਸਰੂਪ ਸਿੰਗਲਾ, ਮੈਂਬਰ ਪੀਏਸੀ, ਜਨਰਲ ਸਕੱਤਰ ਤੇ ਸਪੋਕਸਮੈਨ ਮੋਹਿਤ ਗੁਪਤਾ , ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ,ਵਿਧਾਨ ਸਭਾ ਹਲਕਾ ਮਾਨਸਾ ਤੋਂ ਉਮੀਦਵਾਰ ਪ੍ਰੇਮ ਅਰੋੜਾ, ਮਨੋਜ ਗਰਗ ਵੀ ਹਾਜ਼ਰ ਸਨ । ਨਵਰਾਤਰਿਆਂ ਦੇ ਦਿਹਾੜੇ ਦੀ ਵਧਾਈ ਦਿੰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਬਣਾਉਣ ਅਤੇ ਹਰ ਵਰਗ ਦੀ ਖੁਸ਼ਹਾਲੀ ਤੇ ਤਰੱਕੀ ਲਈ ਯਤਨਸ਼ੀਲ ਰਿਹਾ ਹੈ। ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਵੱਲੋਂ ਹਰ ਵਰਗ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਿਗਆ ਤੇ ਹਰ ਧਰਮ ਨੂੰ ਸਮਰਪਿਤ ਇਤਿਹਾਸਕ ਯਾਦਗਾਰਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਯਤਨ ਹਮੇਸ਼ਾਂ ਹੀ ਜਾਰੀ ਰੱਖੇਗਾ ਇਸ ਮੌਕੇ ਮੰਦਿਰ ਮਾਈਸਰਖਾਨਾ ਦੀ ਮੈਨੇਜਮੈਂਟ ਵੱਲੋਂ ਬੀਬੀ ਬਾਦਲ ਤੇ ਮੌਜ਼ੂਦ ਆਗੂਆਂ ਦਾ ਸਨਮਾਨ ਕੀਤਾ ਗਿਆ।

Leave a Reply

Your email address will not be published. Required fields are marked *