ਸਿੱਧੂ ਦਾ ਅਸਤੀਫ਼ਾ ਨਹੀਂ ਹੋਇਆ ਮੰਨਜ਼ੂਰ

ਚੰਡੀਗੜ੍ਹ : ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਕੀਤੇ ਗਏ ਇੱਕ ਟਵੀਟ ਰਾਹੀਂ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਨਵਜੋਤ ਸਿੱਧੂ ਵੱਲੋਂ ਪੰਜਾਬ ਕਾਂਗਰਸ ਦ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫ਼ਾ ਮੰਨਜ਼ੂਰ ਨਹੀਂ ਕੀਤਾ ਗਿਆ। ਹਰੀਸ਼ ਰਾਵਤ ਨੇ ਇੱਕ ਟਵੀਟ ਕੀਤਾ ਹੈ ਕਿ ‘ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ’ ਉਨ੍ਹਾਂ ਨਾਲ ਅਤੇ ਵੇਣੂਗੋਪਾਲ ਨਾਲ 14 ਅਕਤੂਬਰ ਨੂੰ ਸ਼ਾਮ 6 ਵਜੇ ਵੇਣੂਗੋਪਾਲ ਦੇ ਦਫਤਰ ਵਿਖੇ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਸਬੰਧਤ ਕੁਝ ਮਾਮਲਿਆਂ ’ਤੇ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ। ਹਰੀਸ਼ ਰਾਵਤ ਪਹਿਲਾਂ ਹੀ ਆਖ ਚੁੱਕੇ ਹਨ ਰਾਵਤ ਨੇ ਇਹ ਵੀ ਕਿਹਾ ਸੀ ਕਿ ਸਿੱਧੂ ਨੇ ਅਜਿਹਾ ਕੁੱਝ ਨਹੀਂ ਕੀਤਾ ਹੈ, ਜੋ ਕਾਂਗਰਸ ਪਾਰਟੀ ਲਈ ਸ਼ਰਮਿੰਦਗੀ ਦਾ ਸਬੱਬ ਬਣਿਆ ਹੋਵੇ। ਹੁਣ ਕੀਤੇ ਗਏ ਟਵੀਟ ਵਿੱਚ ਉਨ੍ਹਾਂ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਿਖ ਕੇ ਸਾਰੀਆਂ ਅਟਕਲਾਂ ਖ਼ਤਮ ਕਰ ਦਿੱਤੀਆਂ ਹਨ।

Leave a Reply

Your email address will not be published. Required fields are marked *