ਸ਼੍ਰੋਮਣੀ ਕਮੇਟੀ ਗੁਰੂ ਰਾਮਦਾਸ ਜੀ ਦੇ ਨਾਂ ’ਤੇ ਜਲੰਧਰ ਵਿਖੇ ਖੋਲ੍ਹੇਗੀ ਸੁਪਰਸਪੈਸ਼ਲਿਟੀ ਹਸਪਤਾਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ ਹਰ ਪੱਧਰ ਦੀਆਂ ਸੇਵਾਵਾਂ ਵਾਲਾ (ਸੁਪਰਸਪੈਸ਼ਲਿਟੀ) ਹਸਪਤਾਲ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਲਈ ਗੁਰੂ ਘਰ ਦੇ ਇਕ ਸ਼ਰਧਾਲੂ ਜੋਗਿੰਦਰ ਸਿੰਘ ਵੱਲੋਂ 26 ਕਨਾਲ ਦਾਨ ਕੀਤੀ ਗਈ ਜ਼ਮੀਨ ਦੀ ਵਰਤੋਂ ਕੀਤੀ ਜਾਵੇਗੀ। ਇਸ ਹਸਪਤਾਲ ਦਾ ਨਿਰਮਾਣ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ। ੳੁਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਨਜ਼ਦੀਕ ਸਸਤੀਆਂ ਦਵਾਈਆਂ ਵਾਲਾ ਦਵਾਖ਼ਾਨਾ ਵੀ ਲੱਗਭਗ ਤਿਆਰ ਹੋ ਚੁੱਕਾ ਹੈ, ਜੋ ਚੌਥੇ ਪਾਤਸ਼ਾਹ ਜੀ ਦੇ ਇਸ 487ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਕੇ ਜਲਦ ਹੀ ਸੰਗਤ ਨੂੰ ਅਰਪਣ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਤਰਨਤਾਰਨ ਵਿਖੇ ਬੀਤੇ ਸਮੇਂ ’ਚ ਤਿਆਰ ਕੀਤੇ ਗਏ ਵਿਸ਼ਾਲ ਹਸਪਤਾਲ ਨੂੰ ਵੀ ਚਾਲੂ ਕਰਨ ਦਾ ਐਲਾਨ ਕੀਤਾ

Leave a Reply

Your email address will not be published. Required fields are marked *