ਭਾਰਤ ਨੇ ਬ੍ਰਿਟੇਨ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਪਾਬੰਦੀਆਂ ’ਚ ਰਾਹਤ ਦਿੱਤੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬ੍ਰਿਟੇਨ ਤੋਂ ਭਾਰਤ ਆਉਣ ਵਾਲੇ ਯਾਤਰੀਆਂ ’ਤੇ ਵਾਧੂ ਕੋਵਿਡ ਪਾਬੰਦੀਆਂ ਸਬੰਧੀ ਜਾਰੀ ਕੀਤੀ ਟਰੈੱਵਲ ਐਡਵਾਇਜ਼ਰੀ ਵਾਪਸ ਲੈ ਲਈ ਹੈ। ਜ਼ਿਕਰਯੋਗ ਹੈ ਕਿ ਬ੍ਰਿਟੇਨ ਸਰਕਾਰ ਨੇ ਵੀ ਭਾਰਤ ਤੋਂ ਆਉਣ ਵਾਲੇ ਜਿਨ੍ਹਾਂ ਯਾਤਰੀਆਂ ਨੇ ਕੋਵੀਸ਼ੀਲਡ ਦੇ ਦੋਵੇਂ ਟੀਕੇ ਲਗਵਾਏ ਹਨ, ਉਨ੍ਹਾਂ ਦੀ ਸਿਹਤ ਜਾਂਚ ਅਤੇ ਕੁਆਰਨਟਾਈਨ ਕਰਨ ਸਬੰਧੀ ਹੁਕਮ ਪਹਿਲਾਂ ਹੀ ਵਾਪਸ ਲੈ ਲਏ ਹਨ। ਇਸ ਮਗਰੋਂ ਭਾਰਤ ਸਰਕਾਰ ਨੇ ਵੀ ਬ੍ਰਿਟੇਨ ਤੋਂ ਭਾਰਤ ਆਉਣ ਵਾਲੇ ਯਾਤਰੀਆਂ ’ਤੇ ਕੋਵਿਡ ਸਬੰਧੀ ਪਾਬੰਦੀਆਂ ਵਿੱਚ ਰਾਹਤ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਸਰਕਾਰ ਨੇ ਕਿਹਾ ਸੀ ਕਿ ਭਾਰਤ ਵਿੱਚ ਬ੍ਰਿਟੇਨ ਤੋਂ ਆਉਣ ਵਾਲੇ ਬ੍ਰਿਟ੍ਰਿਸ਼ ਨਾਗਰਿਕਾਂ ਨੂੰ 10 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣਾ ਪਏਗਾ ਭਾਵੇਂ ਉਨ੍ਹਾਂ ਨੇ ਕੋਵਿਡ-19 ਖ਼ਿਲਾਫ਼ ਵੈਕਸੀਨੇਸ਼ਨ ਕਰਵਾਇਆ ਵੀ ਹੋਵੇ। ਹੋਣ ਇਹ ਹੁਕਮ ਵਾਪਸ ਲੈ ਗਏ ਹਨ।