ਪਰਗਟ ਤੇ ਸਿੱਧੂ ਇੱਕ ਹੀ ਥਾਲੀ ਦੇ ਚੱਟੇ-ਵੱਟੇ : ਅਮਰਿੰਦਰ

ਚੰਡੀਗੜ੍ਹ : ਪੰਜਾਬ ’ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਏ ਜਾਣ ਦੀ ਖੁੱਲ੍ਹ ਕੇ ਸ਼ਲਾਘਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪਰਗਟ ਸਿੰਘ ਤੇ ਨਵਜੋਤ ਸਿੱਧੂ ਨੂੰ ਇੱਕ ਹੀ ਥਾਲੀ ਦੇ ਚੱਟੇ-ਵੱਟੇ ਕਿਹਾ ਹੈ। ਉਨ੍ਹਾਂ ਕਿਹਾ ਕਿ ਸਸਤੀ ਸੋਹਰਤ ਲਈ ਇਸ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਰਣਦੀਪ ਸਿੰਘ ਸੁਰਜੇਵਾਲਾ ’ਤੇ ਵੀ ਪਲਟਵਾਰ ਕਰਦਿਆਂ ਕਿਹਾ ਕਿ ਜਿਹੜਾ ਬੰਦਾ ਆਪਣੇ ਸੂਬੇ ’ਚ ਵੀ ਨਹੀਂ ਜਿੱਤ ਸਕਦਾ ਉਸਨੂੰ ਅਜਿਹੇ ਮੁੱਦਿਆਂ ’ਤੇ ਬੋਲਣ ਦਾ ਕੋਈ ਹੱਕ ਨਹੀਂ, ਉਨ੍ਹਾਂ ਕਿਹਾ ਕਿ ਕਿੰਨਾ ਹਾਸੋਹੀਣਾ ਦੋਸ਼ ਹੈ ਕਿ ਮੈਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਿਰਦੇਸ਼ ਦੇ ਰਿਹਾ ਹਾਂ।