ਮੁੱਖ ਮੰਤਰੀ ਚੰਨੀ ਪਰਿਵਾਰ ਸਮੇਤ ਅਮਰਿੰਦਰ ਨੂੰ ਮਿਲਣ ਪਹੁੰਚੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਸਮੇਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾ ਫਾਰਮ ਹਾਊਸ ਵਿਖੇ ਪੁੱਜੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਤੇ ਨੂੰਹ ਸਿਮਰਨਧੀਰ ਕੌਰ ਨੂੰ ਆਸ਼ੀਰਵਾਦ ਦਿੱਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਇਹ ਪਹਿਲੀ ਮੁਲਾਕਾਤ ਹੈ। ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਦੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਮੌਕੇ ਜਿੱਥੇ ਉੱਤਰਾਖੰਡ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਸਮੇਤ ਸਮੁੱਚੀ ਕੈਬਨਿਟ ਪੁੱਜੀ ਹੋਈ ਸੀ, ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵਿਆਹ ਸਮਾਰੋਹ ਦੌਰਾਨ ਸ਼ਿਰਕਤ ਨਹੀਂ ਕੀਤੀ ਗਈ ਸੀ।

Leave a Reply

Your email address will not be published. Required fields are marked *