ਕਿਸਾਨ ਮੋਰਚੇ ਵੱਲੋਂ ਬੇਅਦਬੀ ਦੇ ਦੋਸ਼ੀ ਨੂੰ ਮਾਰਨ ਵਾਲੇ ਲਈ ਸਖ਼ਤ ਸਜ਼ਾ ਦੀ ਮੰਗ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਸਿੰਘੂ ਮੋਰਚੇ ਵਿੱਚ ਅੱਜ ਸਵੇਰੇ ਪੰਜਾਬ ਦੇ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਮੋਰਚਾ ਨਿੰਦਾ ਕਰਦਾ ਹੈ ਤੇ ‘ਦੋਸ਼ੀਆਂ’ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਇਸ ਘਟਨਾ ਵਿਚ ਸਾਜ਼ਿਸ਼ ਹੋਣ ਦਾ ਸ਼ੱਕ ਵੀ ਜ਼ਾਹਿਰ ਕੀਤਾ। ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਕਿ ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਪੁਲੀਸ ਅਤੇ ਪ੍ਰਸ਼ਾਸਨ ਦਾ ਸਾਥ ਦੇਵੇਗਾ। ਇਸ ਦੇ ਨਾਲ ਹੀ ਮੋਰਚੇ ਨੇ ਘਟਨਾ ਪਿੱਛੇ ਕੋਈ ਸਾਜ਼ਿਸ਼ ਹੋਣ ਦਾ ਸ਼ੱਕ ਵੀ ਜ਼ਾਹਿਰ ਕੀਤਾ ਹੈ।

Leave a Reply

Your email address will not be published. Required fields are marked *