ਮੁੱਖ ਮੰਤਰੀ ਨੇ ਦੁਸ਼ਹਿਰੇ ਦੇ ਜਸ਼ਨਾਂ ਮੌਕੇ ਰਾਵਣ ਦੇ ਪੁਤਲੇ ਨੂੰ ਅਗਨੀ ਵਿਖਾਈ

ਮੋਰਿੰਡਾ: ਮੋਰਿੰਡਾ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਨੇ ਦੁਸ਼ਹਿਰੇ ਦੇ ਜਸ਼ਨਾਂ ਮੌਕੇ ਰਾਵਣ ਦੇ ਪੁਤਲੇ ਨੂੰ ਅਗਨੀ ਵਿਖਾਈ। ਚੰਨੀ ਨੇ ਅੱਗੇ ਕਿਹਾ ਕਿ ਦੁਸਹਿਰਾ ਸਾਨੂੰ ਬਦੀ ’ਤੇ ਨੇਕੀ ਦੀ ਜਿੱਤ ਦੇ ਵਿਸ਼ਵਵਿਆਪੀ ਸੱਚ ਦੀ ਯਾਦ ਦਿਵਾਉਂਦਾ ਹੈ ਅਤੇ ਇਹ ਤਿਉਹਾਰ ਫਿਰਕੂ ਰੁਕਾਵਟਾਂ ਨੂੰ ਪਾਰ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰੇ, ਸਦਭਾਵਨਾ ਅਤੇ ਮੇਲ-ਜੋਲ ਦੇ ਬੰਧਨ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਤਿਉਹਾਰ ਦੀ ਸ਼ਾਨਾਮੱਤੀ ਵਿਰਾਸਤ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਵਿਜੈਦਸ਼ਮੀ ਬਦੀ ਉੱਤੇ ਨੇਕੀ ਦੀ ਜਿੱਤ ਦੀ ਅਟੱਲਤਾ ਵਿੱਚ ਸਾਡੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ ਜਿਸ ਨਾਲ ਅੱਗੇ ਲੋਕਾਂ ਵਿੱਚ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਜਾਤੀ, ਰੰਗ ਅਤੇ ਨਸਲ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਧਾਰਮਿਕ ਉਤਸ਼ਾਹ ਨਾਲ ਇਸ ਸ਼ੁਭ ਅਵਸਰ ਨੂੰ ਮਨਾਉਣ ਦੀ ਅਪੀਲ ਵੀ ਕੀਤੀ।

Leave a Reply

Your email address will not be published. Required fields are marked *